ਨਸਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੀਤਾ ਕਤਲ
ਚੰਡੀਗੜ, 13 ਅਕਤੂਬਰ : ਉੱਘੇ ਸਮਾਜ ਸੇਵੀ ਅਤੇ ਨਸਿ਼ਆਂ ਦੇ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਇਕ ਦਵਾਈਆਂ ਦੇ ਦੁਕਾਨਦਾਰ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ, ਜਿਸ ਕਾਰਨ ਸਥਿਤੀ ਕਾਫੀ ਜਿਆਦਾ ਤਣਾਅਪੂਰਨ ਹੋ ਗਈ।
ਜਾਣਕਾਰੀ ਦੇ ਅਨੁਸਾਰ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇੱਕ ਮੈਡੀਕਲ ਸਟੋਰ ਦੇ ਮਾਲਕ ’ਤੇ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰਨ ਦੇ ਦੋਸ਼ ਲੱਗੇ ਹਨ। ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਸਨ ਅਤੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਵਜੋਂ ਜਾਣੇ ਜਾਂਦੇ ਸਨ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ। ਵਾਰਦਾਤ ਸਮੇ ਵੀ ਉਹ ਦੁਕਾਨਦਾਰ ਨੂੰ ਨਸੀਲੀ ਦਵਾਈਆਂ ਵੇਚਣ ਤੋ ਰੋਕ ਰਹੇ ਸਨ, ਉਸ ਸਮੇ ਦੁਕਾਨਦਾਰ ਨੇ ਗੋਲੀਆਂ ਮਾਰ ਦਿਤੀਆਂ, ਜਿਸ ਕਾਰਨ ਉਨਾ ਦੀ ਮੌਤ ਹੋ ਗਈ। ਪਰਿਵਾਰ ਨੇ ਇਸ ਸਬੰਧੀ ਇਨਸਾਫ ਦੀ ਗੁਹਾਰ ਲਗਾਈ ਹੈ ਤੇ ਪੁਲਸ ਅਧਿਕਾਰੀਆਂ ਨੇ ਕਾਰਵਾਈ ਸੁਰੂ ਕਰ ਦਿਤੀ ਹੈ।