Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਹੜੇ ਮਾਮਲੇ ਵਿਭਾਗੀ ਪੱਧਰ ‘ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਨਿਪਟਾਰਾ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕੀਤਾ ਜਾਵੇਗਾ, ਜਦਕਿ ਸਰਕਾਰ ਪੱਧਰ ‘ਤੇ ਵਿਚਾਰਯੋਗ ਮੰਗਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਮਾਵਾਂ, ਬੱਚਿਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਸਰਕਾਰੀ ਭਲਾਈ ਸਕੀਮਾਂ ਦੀ ਪਹੁੰਚ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸਮਰਪਣ ਸੂਬੇ ਦੇ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹੈ। ਪੰਜਾਬ ਸਰਕਾਰ ਉਨ੍ਹਾਂ ਦੀ ਸੇਵਾ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗੀ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀਆਂ ਵੱਲੋਂ ਉਠਾਏ ਗਏ ਜਾਇਜ਼ ਮਾਮਲਿਆਂ ਦੀ ਤੁਰੰਤ ਜਾਂਚ ਕਰਕੇ ਨਿਰਧਾਰਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਜਥੇਬੰਦੀਆਂ ਨਾਲ ਨਿਰੰਤਰ ਸੰਵਾਦ ਬਣਾਈ ਰੱਖਿਆ ਜਾਵੇ।

ਮੀਟਿੰਗ ਦਾ ਸਮਾਪਨ ਆਪਸੀ ਵਿਸ਼ਵਾਸ ਅਤੇ ਸਕਾਰਾਤਮਕ ਸਹਿਮਤੀ ਦੇ ਮਾਹੌਲ ਵਿੱਚ ਹੋਇਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ, ਉਸਾਰੂ ਸੰਵਾਦ ਅਤੇ ਲੋਕ-ਪੱਖੀ ਸੋਚ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਲਈ ਨਿਰੰਤਰ ਕਾਰਜਸ਼ੀਲ ਰਹੇਗੀ।

ਇਸ ਮੀਟਿੰਗ ਵਿੱਚ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top