Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 5:30 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ : ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਅਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬਾਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।

ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਇਹ ਲੈਬਾਰਟਰੀਆਂ ਕਿਸਾਨਾਂ ਨੂੰ ਮਿਆਰੀ ਉਤਪਾਦ ਉਪਲਬਧ ਕਰਵਾਉਣ, ਨਕਲੀ ਉਤਪਾਦਾਂ ਤੋਂ ਬਚਾਉਣ ਅਤੇ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ਵਿੱਚ ਅਹਿਮ ਸਾਬਤ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬਾਂ ‘ਫਰਟੀਲਾਈਜ਼ਰ ਕੰਟਰੋਲ ਆਰਡਰ’ ਨੂੰ ਸਖ਼ਤੀ ਨਾਲ ਲਾਗੂ ਕਰਨ, ਨਿਰਮਾਤਾਵਾਂ ਤੇ ਡੀਲਰਾਂ ਦੀ ਨਿਗਰਾਨੀ ਅਤੇ ਪੰਜਾਬ ਦੇ ਖੇਤੀ-ਜਲਵਾਯੂ ਅਨੁਕੂਲ ਜੈਵਿਕ ਖਾਦਾਂ ਦੇ ਸੁਧਾਰ ਲਈ ਅਹਿਮ ਡਾਟਾ ਤਿਆਰ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਣਗੀਆਂ।

ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਇੱਕ ਪ੍ਰਮੁੱਖ ਖੇਤੀ ਪ੍ਰਧਾਨ ਸੂਬਾ ਹੈ, ਜੋ ਦੇਸ਼ ਦੇ ਕੁੱਲ ਕਣਕ ਅਤੇ ਝੋਨੇ ਦੇ ਉਤਪਾਦਨ ਵਿੱਚ 30 ਫ਼ੀਸਦੀ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਦੇ ਹੋਏ ਟਿਕਾਊ ਉਤਪਾਦਨ ਲਈ ਜੈਵਿਕ ਖੇਤੀ ਇੱਕ ਬਿਹਤਰੀਨ ਬਦਲ ਹੈ। ਇਹ ਮਿਆਰੀ ਖੇਤੀ ਉਤਪਾਦਨ ਹਾਸਲ ਕਰਨ ਅਤੇ ਮਿੱਟੀ ਦੀ ਸਿਹਤ ਸੁਧਾਰਨ ਵੱਲ ਇੱਕ ਵਿਆਪਕ ਪਹੁੰਚ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਜੈਵਿਕ ਖੇਤੀ ਦੀ ਅਮੀਰ ਵਿਰਾਸਤ ਰਹੀ ਹੈ, ਪਰ ਰਸਾਇਣਕ ਖਾਦਾਂ ਵਾਲੀ ਆਧੁਨਿਕ ਖੇਤੀ ਦੇ ਤੇਜ਼ੀ ਨਾਲ ਵਧਣ ਕਾਰਨ ਇਹ ਪਛੜ ਗਈ ਸੀ। ਹੁਣ ਭੋਜਨ ਸੁਰੱਖਿਆ ਅਤੇ ਵਾਤਾਵਰਣ ਪ੍ਰਤੀ ਵੱਧ ਰਹੀ ਜਾਗਰੂਕਤਾ ਨਾਲ ਜੈਵਿਕ ਖੇਤੀ ਮੁੜ ਇੱਕ ਕਾਰਗਰ ਪ੍ਰਣਾਲੀ ਵਜੋਂ ਉੱਭਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਤੱਕ ਪੰਜਾਬ ਵਿੱਚ ਲਗਭਗ 30,000 ਏਕੜ ਰਕਬਾ ਪ੍ਰਮਾਣਿਤ ਜੈਵਿਕ ਖੇਤੀ ਅਧੀਨ ਆ ਚੁੱਕਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਬਾਇਓ-ਫਰਟੀਲਾਈਜ਼ਰਜ਼ (ਜੈਵਿਕ ਖਾਦਾਂ) ਦੀ ਸਾਲਾਨਾ ਖਪਤ ਲਗਭਗ 15,000 ਤੋਂ 16,000 ਐਮ ਟੀ/ਕੇ ਐਲ ਹੈ ਅਤੇ ਇਹ ਲਗਾਤਾਰ ਵੱਧ ਰਹੀ ਹੈ। ਜੈਵਿਕ ਖੇਤੀ ਦੇ ਤੇਜ਼ੀ ਨਾਲ ਪਸਾਰ ਦੇ ਮੱਦੇਨਜ਼ਰ ਗੁਣਵੱਤਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਬਠਿੰਡਾ, ਗੁਰਦਾਸਪੁਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਤ ਤਿੰਨੋਂ ਨਵੀਆਂ ਪ੍ਰਯੋਗਸ਼ਾਲਾਵਾਂ ਕਿਸਾਨਾਂ ਤੱਕ ਸਿਰਫ਼ ਪ੍ਰਮਾਣਿਤ ਉਤਪਾਦ ਪਹੁੰਚਾਉਣ, ਨਕਲੀ ਖਾਦਾਂ ‘ਤੇ ਰੋਕ ਲਗਾਉਣ, ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਹੁਲਾਰਾ ਦੇਣ, ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ਅਤੇ ਲੰਬੇ ਸਮੇਂ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

Advertisement
Advertisement
Advertisement
Advertisement
Scroll to Top