Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 5:30 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਚੰਡੀਗੜ੍ਹ; 13 ਅਕਤੂਬਰ, 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ ਰਾਜਪਾਲ ਨੂੰ ਭਰੋਸਾ ਦਿਵਾਇਆ ਸੀ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ ਪਰ ਕੇਂਦਰ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮੁੱਦੇ ਨੂੰ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਕੋਲ ਉਠਾਉਣਗੇ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਵੀ ਕੀਤੀ।

ਆਪਣੇ ‘ਐਕਸ’ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਉਨ੍ਹਾਂ ਦੀਆਂ ਮੰਗਾਂ ‘ਤੇ ਵਿਆਪਕ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਾਡੀ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਅਸੀਂ ਇਸ ਮਸਲੇ ਦੇ ਅਰਥਪੂਰਨ ਹੱਲ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਜਲਦ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।”

ਸਿੱਖ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਹੋਰ ਸਮੂਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਇਸ ਮਾਮਲੇ ਵਿੱਚ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਬੰਦੀ ਸਿੰਘਾਂ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ‘ਆਪ’ ਸਰਕਾਰ ਦੇ ਇਰਾਦੇ ਅਤੇ ਵਚਨਬੱਧਤਾ ਬਿਲਕੁਲ ਸਪੱਸ਼ਟ ਹਨ ਅਤੇ ਅਸੀਂ ਇਨਸਾਫ਼ ਦੇ ਹੱਕ ਵਿੱਚ ਮਜ਼ਬੂਤੀ ਨਾਲ ਖੜ੍ਹੇ ਹਾਂ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਮੈਂ ਆਪਣੇ ਅਧਿਕਾਰਾਂ ਦੇ ਦਾਇਰੇ ਵਿੱਚ ਰਹਿ ਕੇ ਹਰ ਸੰਭਵ ਮਦਦ ਕਰਨ ਲਈ ਤਿਆਰ ਹਾਂ ਅਤੇ ਸੂਬਾ ਸਰਕਾਰ ਇਸ ਮਾਮਲੇ ਵਿੱਚ ਕਦੇ ਵੀ ਰੁਕਾਵਟ ਨਹੀਂ ਬਣੇਗੀ।” ਉਨ੍ਹਾਂ ਨੇ ਰਾਮਪੁਰ ਖੇੜਾ ਤੋਂ ਸੰਤ ਸੇਵਾ ਸਿੰਘ, ਬਠਿੰਡਾ ਤੋਂ ਗੁਰਦੀਪ ਸਿੰਘ, ਭਾਈ ਮੋਹਕਮ ਸਿੰਘ, ਗੁਰਸੇਵਕ ਸਿੰਘ ਕਹਾਨੇਕੇ, ਬਾਬਾ ਭੁਪਿੰਦਰ ਸਿੰਘ ਅਤੇ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਸਮੇਤ ਹੋਰਨਾਂ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਇਸ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦੇ ਚੁੱਕੀ ਹੈ ਕਿ ਜੇਕਰ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇਗੀ।”

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਪੈਰੋਲ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ, “ਇਹ ਮਾਮਲਾ ਹੁਣ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀ ਪੂਰੀ ਜ਼ਿੰਮੇਵਾਰੀ ਲਵੇਗੀ। ਅਸੀਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭਰੋਸਾ ਦਿੱਤਾ ਹੈ ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਪੈਰੋਲ ਨਹੀਂ ਦਿੱਤੀ ਗਈ।”

ਸਿੱਖ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਜੇਕਰ ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ ਲਈ ਵੀ ਪੈਰੋਲ ਦਿੱਤੀ ਜਾਂਦੀ ਹੈ ਤਾਂ ਇਹ ਇਸ ਗੱਲ ਦੀ ਮਿਸਾਲ ਬਣਨੀ ਚਾਹੀਦੀ ਹੈ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਿਵੇਂ ਕਾਇਮ ਰੱਖੀ ਜਾ ਸਕਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਾਲ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਵੀ ਪੱਧਰਾ ਹੋ ਸਕਦਾ ਹੈ।” ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਅੱਗੇ ਕਿਹਾ, “ਕੁਝ ਸਮੂਹ ਕਈ ਵਾਰ ਜਾਣ-ਬੁੱਝ ਕੇ ਅਜਿਹੀਆਂ ਲਹਿਰਾਂ ਨੂੰ ਲੀਹੋਂ ਲਾਹੁਣ ਅਤੇ ਵਿਸ਼ਵ ਪੱਧਰ ‘ਤੇ ਸਿੱਖਾਂ ਦੀ ਸ਼ਾਖ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ।” ਬੁੜੈਲ ਜੇਲ੍ਹ ਵਿੱਚ ਬੰਦ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮਾਮਲੇ ‘ਤੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।

Advertisement
Advertisement
Advertisement
Advertisement
Scroll to Top