Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 2:56 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼ : ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼ : ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਦੋ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਅਦਾਰਿਆਂ ‘ਤੇ ਹਮਲੇ ਦੀ ਸਾਜ਼ਿਸ਼ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਦੀਪ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਨਾ, ਧਰਮਕੋਟ, ਮੋਗਾ; ਸੈਮੂਅਲ ਉਰਫ਼ ਸਾਮੂ ਤੇ ਸੰਦੀਪ ਸਿੰਘ ਉਰਫ਼ ਟਿੱਡੀ ਦੋਵੇਂ ਵਾਸੀ ਮੇਨੇਵਾਲਾ, ਮੋਗਾ ਵਜੋਂ ਕੀਤੀ ਗਈ ਹੈ। ਖਾਸਾ ਛਾਉਣੀ ਵਿਖੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਲਈ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਾਰਕੁਨਾਂ ਦੀ ਪਛਾਣ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਤਿੰਨੋਂ ਵਾਸੀ ਪੁਰਾਣੀ ਦਾਣਾ ਮੰਡੀ, ਅਟਾਰੀ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਦੇ ਕਾਰਕੁਨਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰਲੇ ਹੈਂਡਲਰਾਂ ਦੇ ਗੁਰਗਿਆਂ ਵੱਲੋਂ ਪੁਲਿਸ ਅਦਾਰਿਆਂ ‘ਤੇ ਹਮਲਾ ਕਰਕੇ ਅਮਨ-ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਕੇਂਦਰੀ ਏਜੰਸੀਆਂ ਤੋਂ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਇੱਕ ਮੋਟਰਸਾਈਕਲ ਨੂੰ ਰੋਕਿਆ ਅਤੇ ਨਵਦੀਪ ਸਿੰਘ ਨੂੰ ਉਸਦੇ ਸਾਥੀਆਂ ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9ਐਮਐਮ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 11.10.2026 ਨੂੰ ਐਫਆਈਆਰ ਨੰਬਰ 441 ਦਰਜ ਕੀਤੀ ਗਈ ਹੈ।

ਆਈਜੀਪੀ ਨੇ ਅੱਗੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ 5 ਮਈ 2026 ਦੀ ਰਾਤ ਨੂੰ ਕਰੀਬ 11 ਵਜੇ ਕੈਂਟ ਖਾਸਾ ਸਥਿਤ ਬ੍ਰਿਗੇਡ ਸਕਿਓਰਿਟੀ ਦੀ ਕੰਧ ‘ਤੇ ਹੋਏ ਆਈਈਡੀ ਧਮਾਕੇ ਦੇ ਮਾਮਲੇ ਦੀ ਗੁੱਥੀ ਵੀ ਸੁਲਝਾ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਅਣਸੁਲਝੇ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਲਈ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਐਸਪੀ (ਜਾਂਚ) ਰਮਨਦੀਪ ਸਿੰਘ, ਐਸਪੀ ਆਪਰੇਸ਼ਨਜ਼ ਗਗਨਦੀਪ ਸਿੰਘ, ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਸ਼ਾਮਲ ਸਨ।

ਐਸਐਸਪੀ ਕੰਵਲਪ੍ਰੀਤ ਚਾਹਲ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਮਨਮੀਤ ਸਿੰਘ ਅਤੇ ਘਰਿੰਡਾ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਬਾਰੀਕੀ ਨਾਲ ਕੀਤੀ ਜਾਂਚ ਅਤੇ ਤਕਨੀਕੀ ਢੰਗ ਨਾਲ ਕੀਤੀ ਟਰੈਕਿੰਗ ਸਦਕਾ ਮੁਲਜ਼ਮ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13 ਤਹਿਤ ਮਿਤੀ 06.05.2026 ਨੂੰ ਐਫਆਈਆਰ ਨੰਬਰ 174 ਪਹਿਲਾਂ ਹੀ ਦਰਜ ਹੈ।

Advertisement
Advertisement
Advertisement
Advertisement
Scroll to Top