Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 4:20 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਜੰਗ: ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਪਿੰਡ ਮਰੌੜੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਨਸ਼ਿਆਂ ਵਿਰੁੱਧ ਜੰਗ: ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਪਿੰਡ ਮਰੌੜੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਪਟਿਆਲਾ, 5 ਨਵੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ ਡਵੀਜ਼ਨ ਸਮਾਣਾ ਦੇ ਨਸ਼ਿਆਂ ਦੇ ਹੌਟ-ਸਪੌਟ ਖੇਤਰ ਪਿੰਡ ਮਰੌੜੀ ਵਿਖੇ ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਕੈਂਪ ਦੌਰਾਨ ਪਿੰਡ ਮਰੌੜੀ ਦੇ ਉਨ੍ਹਾਂ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕਰਵਾਈ ਗਈ, ਜਿੱਥੇ ਨਸ਼ੇ ਦੇ ਆਦੀ ਵਿਅਕਤੀ ਇਕੱਠੇ ਹੋ ਕੇ ਨਸ਼ੇ ਦਾ ਸੇਵਨ ਕਰਦੇ ਸਨ। ਇਨ੍ਹਾਂ ਵਿੱਚ ਸ਼ਮਸ਼ਾਨਘਾਟ ਅਤੇ ਪਾਣੀ ਵਾਲੀ ਟੈਂਕੀ ਸਮੇਤ ਹੋਰ ਥਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਪਾਣੀ ਵਾਲੀ ਟੈਂਕੀ ਵਾਲੇ ਸਥਾਨ ’ਤੇ ਨਿਗਰਾਨੀ ਰੱਖਣ ਲਈ ਇੱਕ ਵਿਅਕਤੀ ਦੀ ਨਿਯੁਕਤੀ ਵੀ ਕੀਤੀ ਗਈ, ਤਾਂ ਜੋ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 9779100200 ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਾ ਵੇਚਣ ਜਾਂ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਇਸ ਨੰਬਰ ’ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਐਸ.ਡੀ.ਐਮ. ਰਿਚਾ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਇਸ ਵਿੱਚੋਂ ਬਾਹਰ ਕੱਢਣ ਲਈ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਪਿੰਡ ਵਾਸੀਆਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।
Advertisement
Advertisement
Advertisement
Advertisement
Scroll to Top