Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 5:03 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

ਪਟਿਆਲਾ, 5 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਐੱਸ.ਡੀ.ਐੱਮ. ਦੁਧਨਸਾਧਾਂ ਹਰਜੋਤ ਕੌਰ ਮਾਵੀ ਵੱਲੋਂ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਸੀਂਘਣ, ਫਰੀਦਪੁਰ ਅਤੇ ਜਲਬੇੜਾ ਪਿੰਡਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਨੰਬਰਦਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਬਿਨਾਂ ਅੱਗ ਲਗਾਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨਾ ਸਾੜਨ ਅਤੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਪਿੰਡਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਸਥਾਨਕ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਚੱਲ ਰਹੇ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਅਤੇ ਪਿੰਡ ਪੱਧਰੀ ਨੁਮਾਇੰਦਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ।

ਇਸੇ ਮੁਹਿੰਮ ਤਹਿਤ ਸਹਿਕਾਰਤਾ ਵਿਭਾਗ ਦੇ ਉਪ ਰਜਿਸਟਰਾਰ ਸ੍ਰ ਸੰਗਰਾਮ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਹਰਪਾਲਪੁਰ ਅਤੇ ਕਲਿਆਣ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਬਦਲਵੇਂ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਸਭਾਵਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਹਿਕਾਰੀ ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top