Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 3:37 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ: 06 ਨਵੰਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ।

ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ *25,332* ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ *39* ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

*ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ।*

ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top