Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 2:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਚੰਡੀਗੜ੍ਹ, 7 ਨਵੰਬਰ 2026 –  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਨੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਨੇ ਚੀਨ ਦੇ ਤਿਆਨਜਿਨ ਵਿਖੇ ਆਯੋਜਿਤ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ (ਡਬਲਿਊ. ਯੂ. ਡਬਲਿਊ. ਐਮ.) ਦੀ ਕਾਨਫਰੰਸ ਦੌਰਾਨ ਮੇਜਰ ਇਨੋਵੇਸ਼ਨ ਐਵਾਰਡ ਜਿੱਤਿਆ ਹੈ, ਜਿਸ ਨੂੰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪ੍ਰਾਪਤ ਕੀਤਾ ਗਿਆ।

ਇਸ ਦੌਰਾਨ ਡਾ. ਜੇ. ਐਸ. ਯਾਦਵ ਐਮ.ਡੀ. ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਅਤੇ ਡਾਇਰੈਕਟਰ ਡਬਲਿਯੂ. ਯੂ. ਡਬਲਿਯੂ. ਐਮ. ਵੀ ਮੌਜੂਦ ਰਹੇ। ਇਹ ਭਾਰਤ ਦੇ ਖੇਤੀਬਾੜੀ ਮੰਡੀਕਰਨ ਖੇਤਰ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਹੈ।

ਇਹ ਭਾਰਤ ਦੇ ਖੇਤੀਬਾੜੀ ਮੰਡੀਕਰਨ ਖੇਤਰ ਲਈ ਇਤਿਹਾਸਕ ਪ੍ਰਾਪਤੀ ਹੈ, ਕਿਉਂਕਿ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਦੇ ਕਿਸੇ ਬੋਰਡ ਨੂੰ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਹੋਇਆ ਹੈ। ਇਹ ਪ੍ਰਾਪਤੀ ਪੰਜਾਬ ਲਈ ਵਿਸ਼ਵ ਪੱਧਰ ‘ਤੇ ਮਾਣ ਵਾਲੀ ਗੱਲ ਹੈ ਅਤੇ ਪੰਜਾਬ ਦੇ ਖੇਤੀਬਾੜੀ ਮੰਡੀਕਰਨ ਦੇ ਢਾਂਚੇ ਦਾ ਵਿਸ਼ਵ ਪੱਧਰੀ ਹੋਣਾ ਦਰਸ਼ਾਉਂਦੀ ਹੈ।

ਇਹ ਪੁਰਸਕਾਰ ਖੇਤੀਬਾੜੀ ਥੋਕ ਮੰਡੀ ਦੇ ਵਿਕਾਸ ਵਿੱਚ ਨਵੀਆਂ ਪਹਿਲਕਦਮੀਆਂ ਲਈ ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਨੂੰ ਦਿੱਤਾ ਗਿਆ। ਪੰਜਾਬ ਦੀ ਚੋਣ ਸਮਾਰਟ, ਟਿਕਾਊ ਅਤੇ ਊਰਜਾ-ਕੁਸ਼ਲ ਥੋਕ ਮੰਡੀਆਂ ‘ਤੇ ਦਿੱਤੀ ਗਈ ਪੇਸ਼ਕਾਰੀ ਲਈ ਕੀਤੀ ਗਈ, ਜਿਸ ਵਿੱਚ ਖੇਤੀਬਾੜੀ ਥੋਕ ਮੰਡੀਆਂ ਨੂੰ ਆਧੁਨਿਕ, ਵਿੱਤੀ ਤੌਰ ‘ਤੇ ਲਾਭਦਾਇਕ, ਤਕਨਾਲੋਜੀ-ਸਮਰੱਥ, ਟਿਕਾਊ ਅਤੇ ਭਾਈਚਾਰਕ-ਮੁਖੀ ਜਨਤਕ ਜਾਇਦਾਦਾਂ ਵਿੱਚ ਬਦਲਣ ਦੇ ਸੂਬੇ ਦੇ ਏਕੀਕ੍ਰਿਤ ਯਤਨਾਂ ਨੂੰ ਉਜਾਗਰ ਕੀਤਾ ਗਿਆ।

ਇਸ ਪੁਰਸਕਾਰ ਲਈ ਵਿਸ਼ਵ ਦੇ ਵੱਖ-ਵੱਖ ਮਾਰਕੀਟਿੰਗ ਬੋਰਡਾਂ ਦੇ ਪ੍ਰਸਤਾਵ ਪ੍ਰਾਪਤ ਹੋਏ ਸਨ। ਅੰਤਰਰਾਸ਼ਟਰੀ ਜਿਊਰੀ ਵੱਲੋਂ ਸਾਰੇ ਪ੍ਰਸਤਾਵਾਂ ਦਾ ਬਾਰੀਕੀ ਨਾਲ ਮੁਲਾਂਕਣ ਕਰਨ ਉਪਰੰਤ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਨੂੰ ਜੇਤੂ ਚੁਣਿਆ ਗਿਆ। ਜਿਊਰੀ ਨੇ ਮੰਡੀਆਂ ਦੇ ਆਧੁਨਿਕੀਕਰਨ, ਪਾਰਦਰਸ਼ਤਾ, ਬੁਨਿਆਦੀ ਢਾਂਚੇ ਦੇ ਵਿਕਾਸ, ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਵੱਲੋਂ ਅਪਣਾਈ ਗਈ ਨਵੀਨਤਮ ਪਹੁੰਚ ਦੀ ਸ਼ਲਾਘਾ ਕੀਤੀ।

ਪੰਜਾਬ ਦੀਆਂ ਪੁਰਸਕਾਰ ਜੇਤੂ ਪਹਿਲਕਦਮੀਆਂ ਇਹ ਦਰਸਾਉਂਦੀਆਂ ਹਨ ਕਿ ਥੋਕ ਮੰਡੀਆਂ ਰਵਾਇਤੀ ਖਰੀਦ-ਵੇਚ ਵਾਲੀਆਂ ਥਾਵਾਂ ਤੋਂ ਅੱਗੇ ਵਧ ਕੇ ਪੇਂਡੂ ਵਿਕਾਸ, ਤਕਨੀਕੀ ਤਰੱਕੀ, ਵਾਤਾਵਰਣਕ ਸਥਿਰਤਾ ਅਤੇ ਜਨਤਕ ਭਲਾਈ ਦੇ ਮਹੱਤਵਪੂਰਨ ਕੇਂਦਰਾਂ ਵਜੋਂ ਕਿਵੇਂ ਵਿਕਸਤ ਹੋ ਸਕਦੀਆਂ ਹਨ।

ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਇੱਕ ਵਿਸ਼ਾਲ ਖੇਤੀਬਾੜੀ ਮੰਡੀਕਰਨ ਨੈੱਟਵਰਕ ਵਿਕਸਤ ਕੀਤਾ ਹੈ, ਜਿਸ ਵਿੱਚ 158 ਮਾਰਕਿਟ ਕਮੇਟੀਆਂ, 152 ਮੁੱਖ ਯਾਰਡ, 285 ਸਬ-ਯਾਰਡ ਅਤੇ 1,485 ਸੀਜ਼ਨਲ ਖਰੀਦ ਕੇਂਦਰ ਸ਼ਾਮਲ ਹਨ। ਬੋਰਡ ਨੇ ਇਸ ਵਿਸ਼ਾਲ ਨੈੱਟਵਰਕ ਦੇ ਆਧੁਨਿਕੀਕਰਨ ਅਤੇ ਕਿਸਾਨਾਂ, ਮੰਡੀ ਨਾਲ ਜੁੜੇ ਲੋਕਾਂ ਲਈ ਇਸ ਦੇ ਯੋਗਦਾਨ ਨੂੰ ਹੋਰ ਮਜ਼ਬੂਤ ਕਰਨ ਵੱਲ ਕੰਮ ਕੀਤਾ ਹੈ।

Advertisement
Advertisement
Advertisement
Advertisement
Scroll to Top