Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 7:32 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਮੁਲਾਜ਼ਮ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਨਵੰਬਰ : ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਸਾਰੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।

ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਜਾਇਜ਼ ਮੰਗਾਂ ਦੀ ਗੰਭੀਰਤਾ ਨਾਲ ਪੜਤਾਲ ਕਰਨ ਅਤੇ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਉਣ।

ਮੁਲਾਜ਼ਮ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, “ਸੂਬਾ ਸਰਕਾਰ ਤੁਹਾਡੇ ਮਸਲਿਆਂ ਦੇ ਹੱਲ ਲਈ ਪਹਿਲਾਂ ਹੀ ਹਮਦਰਦੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।”

ਵਿੱਤ ਮੰਤਰੀ ਨੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ, ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਅਤੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਮੰਗ ਪੱਤਰ ਹਾਸਲ ਕੀਤੇ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਪੁਲੀਸ ਕਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਦੀਆਂ ਮੰਗਾਂ ਵੀ ਗੌਰ ਨਾਲ ਸੁਣੀਆਂ।

Advertisement
Advertisement
Advertisement
Advertisement
Scroll to Top