Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਦੀਵਾਲੀ ਵਾਲੇ ਦਿਨ ਅਣਸੁਖਾਵੀਂ ਘਟਨਾਂ ਦਾ ਸਾਹਮਣਾਂ ਕਰਨ ਲਈ ਹਸਪਤਾਲਾਂ ਵਿਚ 24 ਘੰਟੇ ਖੁੱਲੀਆਂ ਰਹਿਣਗੀਆਂ ਐਮਰਜੈਸੀਂ ਸੇਵਾਵਾਂ: ਸਿਵਲ ਸਰਜਨ

ਦੀਵਾਲੀ ਵਾਲੇ ਦਿਨ ਅਣਸੁਖਾਵੀਂ ਘਟਨਾਂ ਦਾ ਸਾਹਮਣਾਂ ਕਰਨ ਲਈ ਹਸਪਤਾਲਾਂ ਵਿਚ 24 ਘੰਟੇ ਖੁੱਲੀਆਂ ਰਹਿਣਗੀਆਂ ਐਮਰਜੈਸੀਂ ਸੇਵਾਵਾਂ: ਸਿਵਲ ਸਰਜਨ

ਪਟਿਆਲਾ 5 ਨਵੰਬਰ : ਸਿਵਲ ਸਰਜਨ ਪਟਿਆਲਾ ਡਾ. ਸੈਲੀ ਜੇਤਲੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਵਧਾਈ ਦਿੰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ ਅਤੇ ਪ੍ਰਦੁਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਪਟਾਕਿਆਂ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਟਾਖੇ ਚਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੁਸ਼ਣ ਵੱਧਦਾ ਹੈ ਉਥੇ ਹੀ ਇਸ ਦਾ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ।

ਹਵਾ ਦੇ ਪ੍ਰਦੂਸ਼ਨ ਦਾ ਪੱਧਰ ਪਹਿਲਾਂ ਤੋਂ ਹੀ ਮਾੜਾ ਚੱਲ ਰਿਹਾ ਹੈ,ਇਸ ਲਈ ਸਮੂਹ ਜਿਲਾ ਨਿਵਾਸੀ ਦੀਵਾਲੀ ਦੇ ਪਵਿੱਤਰ ਤਿਓਹਾਰ ਨੂੰ ਪਟਾਕਿਆਂ ਰਹਿਤ ਮਨਾਉਣ ਨੂੰ ਤਰਜੀਹ ਦੇਣ , ਫਿਰ ਵੀ ਜੇਕਰ ਬੱਚਿਆਂ ਨੇ ਪਟਾਕੇ ਚਲਾਉਣੇ ਹੀ ਹਨ ਤਾਂ ਗਰੀਨ ਪਟਾਕੇ ਚਲਾਉਣ ਅਤੇ ਪ੍ਰਸ਼ਾਸ਼ਨ ਵੱਲੋਂ ਦਿੱਤੇ ਨਿਰਧਾਰਤ ਸਮਂੇ ਦੀ ਪਾਲਣਾਂ ਕੀਤੀ ਜਾਵੇ । ਉਹਨਾਂ ਕਿਹਾ ਕਿ ਕੁਝ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ।

ਪਟਾਕੇ ਹਮੇਸ਼ਾ ਵੱਡਿਆਂ ਦੀ ਨਿਗਰਾਨੀ ਵਿਚ ਖੁੱਲੀ ਥਾਂ ਵਿਚ ਚਲਾਏ ਜਾਣ। ਮੋਮਬੱਤੀਆਂ ਜਲਾਉਣ / ਦੀਵੇ ਬਾਲਣ ਅਤੇ ਪਟਾਕੇ ਚਲਾਉਣ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਹਿਨੇ ਜਾਣ ਅਤੇੇ ਨਾ ਹੀ ਹੱਥ ਵਿਚ ਪਟਾਕੇ ਫੜ ਕੇ ਚਲਾਏ ਜਾਣ। ਉਹਨਾਂ ਕਿਹਾ ਕਿ ਜੇਕਰ ਪਟਾਕਿਆਂ ਕਾਰਣ ਅੱਖ ਵਿਚ ਸੱਟ ਲੱਗ ਜਾਵੇ ਤਾਂ ਅੱਖਾਂ ਨੂੰ ਨਾ ਹੀ ਮੱਲੋ ਅਤੇ ਨਾ ਹੀ ਰਗੜੋ, ਬਲਕਿ ਤੁਰੰਤ ਅੱਖਾਂ ਦੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ।

ਉਹਨਾਂ ਕਿਹਾ ਕਿ ਅੱਖਾਂ ਨਿਆਮਤ ਹਨ ਅਤੇ ਥੋੜੀ ਜਿਹੀ ਲਾਪਰਵਾਹੀ ਨਾਲ ਅੱਖਾਂ ਦੀ ਰੋਸ਼ਨੀ ਵੀ ਜਾ ਸਕਦੀ ਹੈ। ਦਿਵਾਲੀ ਦੇ ਦਿਨ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਦਾ ਸਾਹਮਣਾ ਕਰਨ ਲਈ ਜਿਲੇ ਦੇ ਸਾਰੇ ਸਰਕਾਰੀ ਹਸਪਤਾਲ 24 ਘੰਟੇ ਲਈ ਐਮਰਜੈਸੀਂ ਸੇਵਾਵਾਂ ਲਈ ਖੁਲੇ ਰਹਿਣਗੇ। ਸਿਹਤ ਵਿਭਾਗ ਹਵਾ ਦੇ ਪ੍ਰਦੂਸ਼ਣ ਕਾਰਨ ਸਾਹ ਦੇ ਰੋਗੀਆਂ ਦੀ ਨਿਗਰਾਨੀ ਵਾਤਾਵਰਨ ਵਿੱਚ ਮੌਸਮੀ ਤਬਦੀਲੀ ਦੇ ਮਨੁੱਖੀ ਸਿਹਤ ਤੇ ਪ੍ਰਭਾਵ ਲਈ ਚਲਾਏ ਜਾ ਰਹੇ ਨੈਸ਼ਨਲ ਪ੍ਰੋਗਰਾਮ ਅਧੀਨ ਕਰ ਰਿਹਾ ਹੈ।

Advertisement
Advertisement
Advertisement
Advertisement
Scroll to Top