Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:23 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਚੰਡੀਗੜ੍ਹ, 20 ਨਵੰਬਰ : ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ (ਪੀ.ਐਸ.ਐਫ.ਸੀ. ) ਵੱਲੋਂ ਅੱਜ ਮੋਹਾਲੀ ਸਥਿਤ ਕਲਕਟ ਭਵਨ ਵਿਖੇ ਆਈ.ਆਈ.ਟੀ. ਰੋਪੜ ਅਤੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਦੇ ਸਹਿਯੋਗ ਨਾਲ ‘ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ: ਜੋਖਮ ਪ੍ਰਬੰਧਨ ਅਤੇ ਮੌਕਿਆਂ ਦੀ ਵਰਤੋਂ’ ਵਿਸ਼ੇ ’ਤੇ ਵਿਚਾਰ-ਗੋਸ਼ਟੀ ਕਰਵਾਈ ਗਈ।

ਇਸ ਵਿਚਾਰ-ਗੋਸ਼ਟੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਫ.ਸੀ. ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਖੇਤੀ ਲਾਗਤਾਂ ਨੂੰ ਘਟਾਉਣ ਅਤੇ ਖੇਤੀ ਮੁਨਾਫੇ ਵਧਾਉਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਮਜ਼ਦੂਰਾਂ ਦੇ ਰੁਜ਼ਗਾਰ ’ਤੇ ਪੈਣ ਵਾਲੇ ਏਆਈ ਦੇ ਸੰਭਾਵੀ ਪ੍ਰਭਾਵਾਂ ਪ੍ਰਤੀ ਸੁਚੇਤ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਏ.ਆਈ. ਤਕਨੀਕਾਂ ਨੂੰ ਜਨਤਕ ਸੰਸਥਾਵਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਾਰਪੋਰੇਟ ਇਕਾਈਆਂ ਦੀ ਬਜਾਏ ਕਿਸਾਨਾਂ ਲਈ ਇਸਦਾ ਲਾਭ  ਯਕੀਨੀ ਬਣਾਇਆ ਜਾ ਸਕੇ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੀ ਖੇਤੀ ਵਿਭਿੰਨਤਾ ਰਣਨੀਤੀ ਦੇ ਹਿੱਸੇ ਵਜੋਂ ਉੱਚ-ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ’ਤੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਏ.ਆਈ.,  ਕਾਸ਼ਤਕਾਰੀ ਦੇ ਬਿਹਤਰ ਢੰਗ ਅਤੇ ਢੁਕਵੇਂ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾ ਸਕਦਾ ਹੈ। ਪੀ.ਐਸ.ਐਫ.ਸੀ.  ਨੇ ਉਨ੍ਹਾਂ ਨੂੰ ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿੱਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

ਆਈਆਈਟੀ  ਰੋਪੜ ਦੇ ‘ANNAM.AI’ ਦੇ ਡਾਇਰੈਕਟਰ ਡਾ. ਪੁਸ਼ਪਿੰਦਰ ਪਾਲ ਸਿੰਘ ਨੇ ਸੰਸਥਾ ਵੱਲੋਂ ਵਿਕਸਤ ਕੀਤੇ ਗਏ ਏਆਈ-ਅਧਾਰਿਤ ਵੈੱਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ, ਜੋ ਕਿਸਾਨਾਂ ਦੇ ਸਵਾਲਾਂ ਅਤੇ ਖੇਤ ਪੱਧਰ ਦੀਆਂ ਸਮੱਸਿਆਵਾਂ ਦੇ ਫ਼ੌਰੀ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।

ਮਾਹਿਰਾਂ ਨੇ ਖੇਤੀ ਉਤਪਾਦਕਤਾ , ਸਰੋਤਾਂ ਦੀ ਸੁਚੱਜੀ ਵਰਤੋਂ, ਜਲਵਾਯੂ ਅਨੁਕੂਲਤਾ ਅਤੇ ਕਿਸਾਨ ਸਲਾਹਕਾਰ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਏ.ਆਈ. ਐਪਲੀਕੇਸ਼ਨਾਂ ਦੀ ਅਹਿਮੀਅਤ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਡੇਟਾ ਪ੍ਰਾਈਵੇਸੀ, ਐਲਗੋਰਿਦਮਿਕ ਪੱਖਪਾਤ, ਸਾਈਬਰ ਸੁਰੱਖਿਆ ਅਤੇ ਕਿਸਾਨ-ਕੇਂਦ੍ਰਿਤ ਸ਼ਾਸਨ ਨਾਲ ਸਬੰਧਤ ਚੁਣੌਤੀਆਂ ’ਤੇ ਵੀ ਚਰਚਾ ਕੀਤੀ ਗਈ।

ਵਿਚਾਰ-ਗੋਸ਼ਟੀ ਵਿੱਚ ਐਨ.ਆਈ.ਸੀ. ਪੰਜਾਬ, ਅਕਾਦਮਿਕ ਅਤੇ ਖੇਤੀਬਾੜੀ ਖੇਤਰ ਦੇ ਨੁਮਾਇੰਦਿਆਂ ਵੱਲੋਂ ਅਹਿਮ ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ। ਇਸ ਦੌਰਾਨ ਸਰਕਾਰੀ ਵਿਭਾਗਾਂ, ਖੇਤੀਬਾੜੀ-ਤਕਨੀਕੀ ਉੱਦਮਾਂ, ਕਿਸਾਨ ਸੰਗਠਨਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਕਿਸਾਨ ਭਾਈਚਾਰੇ ਦੀ ਚੋਖੀ ਭਾਗੀਦਾਰੀ ਦੇਖਣ ਨੂੰ ਮਿਲੀ।

Advertisement
Advertisement
Advertisement
Advertisement
Scroll to Top