Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:50 pm

+91 90915 01313 , +91 90916 01313

punjabbanni@gmail.com
punjabbani@yahoo.com

ਬਲਾਕ ਰਾਜਪੁਰਾ ਦੇ ਪਿੰਡ ਸ਼ਾਮਦੋ ਵਿਖੇ ਪੋਸ਼ਣ ਮਾਹ ਮਨਾਇਆ

ਬਲਾਕ ਰਾਜਪੁਰਾ ਦੇ ਪਿੰਡ ਸ਼ਾਮਦੋ ਵਿਖੇ ਪੋਸ਼ਣ ਮਾਹ ਮਨਾਇਆ

ਬਲਾਕ ਰਾਜਪੁਰਾ ਦੇ ਪਿੰਡ ਸ਼ਾਮਦੋ ਵਿਖੇ ਪੋਸ਼ਣ ਮਾਹ ਮਨਾਇਆ
-ਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕਰਨ ਸਮੇਤ ਅਨੀਮੀਆ ਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ
ਰਾਜਪੁਰਾ, 14 ਸਤੰਬਰ:
ਪੋਸ਼ਣ ਮਾਹ ਤਹਿਤ ਪਿੰਡ ਸ਼ਾਮਦੋ ਕੈਂਪ ਵਿੱਚ ਅੱਜ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕਰਨ ਸਮੇਤ ਅਨੀਮੀਆ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਬੱਚਿਆਂ ਦੇ ਵਿਕਾਸ ਸਬੰਧੀ ਉਹਨਾਂ ਦੀ ਲੰਬਾਈ ਅਤੇ ਭਾਰ ਤੋਲਣ ਸਬੰਧੀ ਜਾਣਕਾਰੀ ਦਿੱਤੀ ਗਈ।ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਮਾਂ ਦੇ ਪਹਿਲੇ ਦੁੱਧ ਸਬੰਧੀ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਬਲਾਕ ਰਾਜਪੁਰਾ ਦੇ ਬਾਕੀ ਆਂਗਣਵਾੜੀ ਸੈਂਟਰਾਂ ਵਿੱਚ ਵੀ ਮਨਾਇਆ ਗਿਆ ਹੈ।
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਦੀ ਅਗਵਾਈ ਵਿੱਚ ਬਲਾਕ ਪੋਸ਼ਣ ਕੋਆਰਡੀਨੇਟਰ ਰਿਪੁਲ ਵੱਲੋਂ ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ ਅਤੇ ਸ਼ਾਰਪ ਐਨ.ਜੀ.ਓ ਦੇ ਪ੍ਰੋਜੈਕਟ ਕੋਆਰਡੀਨੇਟਰ ਸਾਹਿਲ ਗਰਗ ਅਤੇ ਕੁਲਵਿੰਦਰ ਸਿੰਘ ਦੇ ਸਹਿਯੋਗ ਨਾਲ ਰਾਜਪੁਰਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਿਤੀ 01 ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ।
ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ 2.0 ਦੇ ਤਹਿਤ ਇਹ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਸਾਫ ਸਫ਼ਾਈ, ਪੌਸ਼ਟਿਕ ਅਹਾਰ, ਅਨੀਮੀਆ ਦੀ ਰੋਕਥਾਮ ਸਬੰਧੀ ਸਾਰੇ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੋਸ਼ਣ ਰੈਲੀਆਂ, ਜਾਗੋ , ਰੈਸਪੀ ਮੁਕਾਬਲਾ, ਪੋਸਟਰ ਮੁਕਾਬਲੇ, ਸਲੋਗਨ ਮੁਕਾਬਲੇ, ਬੂਟੇ ਲਗਾਉਣਾ ਆਦਿ ਗਤੀਵਿਧੀਆਂ ਪੂਰੇ ਮਹੀਨੇ ਦੇ ਦੌਰਾਨ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸੁਪਰਵਾਈਜ਼ਰ ਜਗਦੀਪ ਕੌਰ, ਸੁਪਰਵਾਈਜ਼ਰ ਬਲਜੀਤ ਕੌਰ, ਜ਼ਿਲ੍ਹਾ ਪੋਸ਼ਣ ਕੁਆਡੀਨੇਟਰ ਪ੍ਰਭਜੋਤ ਕੌਰ, ਬਲਾਕ ਪੋਸ਼ਣ ਕੁਆਰਡੀਨੇਟਰ ਰਿਪੁਲ, ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਮੌਜੂਦ ਸਨ।

Advertisement
Advertisement
Advertisement
Advertisement
Scroll to Top