Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:28 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 September, 2023, 07:14 PM

ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ

ਮੁੱਖ ਮੰਤਰੀ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਲਿਖੇ ਪੱਤਰ ਵਿਚ ਕੀਤੀ ਮੰਗ

ਸ਼੍ਰੋਮਣੀ ਕਮੇਟੀ ਨੇ ਸਾਰਾ ਗੜੀ ਦੇ ਸ਼ਹੀਦਾਂ ਦੀ ਯਾਦ ‘ਚ ਬਣਾਈ ਸਾਰਾਗੜੀ ਸਰਾ

ਪਟਿਆਲਾ, 13 ਸਤੰਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪੋ ਆਪਣੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਬਹਾਦਰੀ ਦੀ ਗਾਥਾ ਦੇ ਸਿਲੇਬਸ ਨੂੰ ਸ਼ਾਮਲ ਕਰ ਕੇ ਬੱਚਿਆਂ ਨੂੰ ਪੜ੍ਹਾਇਆ ਜਾਵੇ ।
ਉਨ੍ਹਾਂ ਕਿਹਾ ਕਿ 12 ਸਤੰਬਰ 1897 ਨੂੰ ਅਜੋਕੇ ਪਾਕਿਸਤਾਨ ਦੇ ਉੱਤਰ-ਪੱਛਮ ਸਰਹੱਦੀ ਪ੍ਰਾਂਤ ਦੇ ਤੀਰਾਹ ਇਲਾਕੇ ਦੇ ਸਾਰਾਗੜ੍ਹੀ ਵਿਚ ਬੜੀ ਬਹਾਦਰੀ ਨਾਲ 36ਵੀਂ ਸਿੱਖ ਬਟਾਲੀਅਨ
(ਜੋ ਅੱਜ 4 ਸਿੱਖ ਬਟਾਲੀਅਨ ਵਜੋਂ ਜਾਣੀ ਜਾਂਦੀ ਹੈ ) ਦੇ 21 ਸਿੱਖ ਸਿਪਾਹੀਆਂ ਨੇ ਹੋਲਦਾਰ ਈਸ਼ਰ ਸਿੰਘ ਦੀ ਕਮਾਨ ਹੇਠ 10 ਹਜ਼ਾਰ ਦੇ ਕਰੀਬ ਕਬਾਇਲੀਆਂ ਨਾਲ ਖੂਨ ਡੋਲ੍ਹਵੀਂ ਜੰਗ ਲੜੀ ਅਤੇ ਆਖ਼ਰੀ ਦਮ ਤੱਕ ਬਹਾਦਰੀ ਨਾਲ ਲੜਦਿਆਂ ਸ਼ਹੀਦੀ ਪਾਈ ਪਰ ਕਬਾਇਲੀਆਂ ਅੱਗੇ ਆਪਣੇ ਹਥਿਆਰ ਨਹੀਂ ਸੁੱਟੇ ।
ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਸਿੱਖ ਸਿਪਾਹੀਆਂ ਦੀ ਬਹਾਦਰੀ ਅਤੇ ਦ੍ਰਿੜਤਾ ਨੂੰ ਦੇਖਦਿਆਂ ਹੋਇਆਂ ਹਰ ਇਕ ਸਿੱਖ ਸਿਪਾਹੀ ਨੂੰ ਵਿਕਟੋਰੀਆ ਕਰਾਸ ਤੇ ‘ਇੰਡੀਅਨ ਆਰਡਰ ਆਫ ਮੈਰਿਟ’ ਦੇ ਕੇ ਸਨਮਾਨਿਆ ਗਿਆ ਤੇ ਉਹਨਾਂ ਦੇ ਅਗਲੇ ਨੇੜੇ ਦੇ ਰਿਸ਼ਤੇਦਾਰ ਨੂੰ 500 ਰੁਪਏ ਨਕਦ ਅਤੇ ਦੋ ਮੁਰੱਬੇ (50 ਏਕੜ) ਜ਼ਮੀਨ ਦਿੱਤੀ ਗਈ। ਉਹਨਾਂ ਦੀ ਬਟਾਲੀਅਨ 36ਵੀਂ ਸਿਖਸ ਨੂੰ ਵੀ ਚੰਗੇ ਤਮਗੇ ਜਿੱਤੇ ਗਏ ਤੇ
ਉਨ੍ਹਾਂ ਦੀ ਬਹਾਦਰੀ ਦੀ ਗਾਥਾ ਨੂੰ ਸ਼ਰਧਾ ਤੇ ਸਾਮਾਨ ਭੇਟ ਕਰਨ ਵਾਸਤੇ ਬਰਤਾਨੀਆ ਦੀ ਪਾਰਲੀਮੈਂਟ ਨੇ ਖੜ੍ਹੇ ਹੋ ਕੇ 2 ਮਿੰਟ ਤੱਕ ਮੌਨ ਧਾਰਨ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ ਅਤੇ ਅੱਜ ਵੀ ਫਰਾਂਸ ਅਤੇ ਬਰਤਾਨੀਆ ਦੇ ਸਕੂਲਾਂ ਦੇ ਸਿਲੇਬਸ ਵਿੱਚ ਨੌਜਵਾਨ ਬੱਚਿਆਂ ਨੂੰ ਬਹਾਦਰੀ ਦੀ ਗਾਥਾ ਬਾਰੇ ਪੜ੍ਹਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਵੀ ਇਨ੍ਹਾਂ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀਡ਼੍ਹੀ ਨੂੰ ਆਪਣੇ ਇਤਿਹਾਸ ਬਾਰੇ ਪਤਾ ਲੱਗ ਸਕੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪ੍ਰਧਾਨਗੀ ਕਾਰਜਕਾਲ ਦੌਰਾਨ ਅੰਮ੍ਰਿਤਸਰ ਸਾਹਿਬ ਵਿਖੇ ਸਾਰਾਗੜ੍ਹੀ ਦੀ ਸਰਾ ਬਣਾ ਕੇ ਸਾਰਾਗੜ੍ਹੀ ਦੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਜਿੱਥੇ ਵੱਡੀ ਸ਼ਰਧਾਂਜਲੀ ਭੇਂਟ ਕੀਤੀ ਸੀ ਉਥੇ ਹੀ ਵੱਡਾ ਸਮਾਗਮ ਕਰਕੇ ਫਰਾਂਸ ਬਰਤਾਨੀਆ ਦੀ ਫ਼ੌਜ ਦੇ ਜਰਨੈਲ ਅਤੇ ਭਾਰਤੀ ਫ਼ੌਜ ਦੇ ਜਰਨੈਲ ਜੇ.ਜੇ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਸੀ ।



Scroll to Top