ਐਮ.ਪੀ. ਅੰਮ੍ਰਿਤਪਾਲ ਨੂੰ ਦਾਦੀ ਦੇ ਸੰਸਕਾਰ ਵਿਚ ਸ਼ਾਮਲ ਹੋਣ ਲਈ ਮਿਲੀ ਇਕ ਦਿਨ ਦੀ ਪੈਰੋਲ
ਦਿੱਲੀ, 13 ਨਵੰਬਰ 2026 : ਲੋਕ ਸਭਾ ਮੈਬਰ ਅੰਮ੍ਰਿਤਪਾਲ ਸਿੰਘ ਜੋਕਿ ਪਿਛਲੇ ਲੰਬੇ ਸਮੇ ਤੋ ਡਿਬਰੂਗੜ ਜੇਲ ਅੰਦਰ ਬੰਦ ਹਨ, ਨੂੰ ਉਨਾ ਦੇ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲ ਗਈ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦੀ ਅੰਤਿਮ ਰਸਮ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਦਿਨ ਦੀ ਪੈਰੋਲ ਦਿੱਤੇ ਜਾਣ ਦਾ ਫੈਸਲਾ ਲਿਆ ਗਿਆ। ਹੁਣ ਉਨ੍ਹਾਂ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਕਰਨ ਵਾਸਤੇ ਇਹ ਰਾਹਤ ਦਿੱਤੀ ਗਈ ਹੈ। ਤੈਅ ਪ੍ਰੋਗਰਾਮ ਅਨੁਸਾਰ ਅੰਮ੍ਰਿਤਪਾਲ ਸਿੰਘ 14 ਨਵੰਬਰ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।