Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 2:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ, ਸੀਸ ਨਿਵਾ ਕੇ ਪ੍ਰਗਟਾਈ ਆਸਥਾ

ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ, ਸੀਸ ਨਿਵਾ ਕੇ ਪ੍ਰਗਟਾਈ ਆਸਥਾ

ਪਟਿਆਲਾ 14 ਨਵੰਬਰ : ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ. ਇਸ ਮੌਕੇ ਸੰਗਤਾਂ ਨੇ ਗੁਰੂ ਦਰਬਾਰ ਵਿਚ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕੀਤਾ.ਤੜਕਸਵੇਰੇ ਕਵਾੜ ਖੁੱਲ੍ਹਣ ਉਪਰੰਤ ਪਾਠੀ ਸਿੰਘਾਂ ਨੇ ਅੰਮ੍ਰਿਤ ਬਾਣੀ ਦੇ ਪਾਠ ਕੀਤੇ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ.

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ. ਸੰਗਤਾਂ ਵੱਲੋਂ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਉਪਰੰਤ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ. ਅੱਜ ਦਾ ਪਵਿੱਤਰ ਦਿਹਾੜਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤਿ ਜਤਿ ਪੁਰਬ ਨੂੰ ਸਮਰਪਿਤ ਕੀਤਾ ਗਿਆ. ਇਸ ਦੌਰਾਨ ਉਚੇਚੇ ਤੌਰ ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਆਦਿ ਸਖਸ਼ੀਅਤਾਂ ਮੌਜੂਦ ਸਨ.

ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤਿ ਜੋਤ ਪੁਰਬ ਮੌਕੇ ਸ਼ਰਧਾ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਸਾਰਿਆਂ ਲਈ ਇਸ ਕਰਕੇ ਪ੍ਰੇਰਨਮਈ ਹੈ ਕਿਉਂਕਿ ਗੁਰੂ ਸਾਹਿਬ ਨੇ ਸੰਗਤਾਂ ਨੂੰ ਪ੍ਰਮਾਤਮਾ ਦੇ ਭਾਣੇ ਵਿਚ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕੀਤੀ.

ਉਨ੍ਹਾਂ ਕਿਹਾ ਕਿ ਸੰਸਾਰ ਵਿਚ ਜੋ ਵਾਪਰ ਰਿਹਾ, ਜੋ ਵਾਪਰਨਾ ਸਾਰਾ ਕੁਝ ਉਸ ਗੁਰੂ ਦੀ ਰਜ਼ਾ ਅਤੇ ਦਸਮੇਸ਼ ਪਿਤਾ ਨੇ ਆਪਣੇ ਚਾਰੇ ਪੁੱਤਰ ਵਾਰ ਕੇ ਇਹੋ ਆਖਿਆ ਸੀ ਚਾਰ ਮੂਏ ਤੋਂ ਕਿਆ ਹੂਆ ਜੀਵਤ ਕਈ ਹਜ਼ਾਰ ਅਤੇ ਗੁਰੂ ਸਾਹਿਬ ਦੀ ਰਜ਼ਾ ਵਿਚ ਰਹਿਣ ਦੀ ਜੀਵਨ ਜਾਂਚ ਸਮੁੱਚੀ ਲੋਕਾਈ ਨੂੰ ਦਿੱਤੀ. ਉਨ੍ਹਾਂ ਦਾ ਸੰਘਰਸ਼ਮਈ ਜੀਵਨ ਅਤੇ ਘਾਲਣਾਵਾਂ ਇਹੋ ਸੰਦੇਸ਼ ਦਿੰਦੀਆਂ ਹਨ ਕਿ ਗੁਰੂ ਆਸ਼ੇ ਅਨੁਸਾਰ ਹੀ ਜੀਵਨ ਬਤੀਤ ਕਰੀਏ.

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪੁੱਜੇ ਢਾਡੀ ਕਵੀਸ਼ਰੀ ਜੱਥਿਆਂ ਨੂੰ ਸਿਰੋਪਾਓ ਵੀ ਭੇਟ ਕੀਤੇ. ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਮਨਜੀਤ ਸਿੰਘ, ਨਵਜਿੰਦਰ ਸਿੰਘ ਅਕਾਊਟੈਟ ਗੁਰਮੀਤ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜ, ਜਸਵੀਰ ਸਿੰਘ, ਰਿਕਾਰਡ ਕੀਪਰ ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਸੁਖਦੇਵ ਸਿੰਘ ਕਾਹਲਵਾਂ ਆਦਿ ਸਖਸ਼ੀਅਤਾਂ ਅਤੇ ਸੰਗਤਾਂ ਵੀ ਮੌਜੂਦ ਸਨ.

Advertisement
Advertisement
Advertisement
Advertisement
Scroll to Top