Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 8:44 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਇਰਾਦਾ ਕਤਲ ਤੇ ਲੁੱਟ-ਖੋਹ ਦੇ ਸਨਸਨੀਖੇਜ਼ ਮਾਮਲੇ ਨੂੰ ਵੀ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਪੰਜ ਗੈਰ-ਕਾਨੂੰਨੀ ਪਿਸਤੌਲ ਜਿਨ੍ਹਾਂ ਵਿੱਚ ਦੋ .32 ਬੋਰ ਪਿਸਤੌਲ, ਇੱਕ 9 ਐਮਐਮ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਇੱਕ ਗਲੋਕ 9 ਐਮਐਮ ਪਿਸਤੌਲ ਸ਼ਾਮਲ ਹੈ, ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਕਾਬੂ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ (34) ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ; ਮਲਕੀਤ ਸਿੰਘ ਉਰਫ਼ ਮੀਤਾ (27) ਵਾਸੀ ਪਿੰਡ ਚਵਿੰਡਾ ਕਲਾਂ, ਅੰਮ੍ਰਿਤਸਰ; ਸੁਖਦੇਵ ਸਿੰਘ ਉਰਫ ਸੁੱਖ (24) ਵਾਸੀ ਪਿੰਡ ਨੌਸ਼ਹਿਰਾ ਧੌਲਾ, ਤਰਨ ਤਾਰਨ; ਕਰਨਦੀਪ ਸਿੰਘ ਉਰਫ਼ ਕਾਲੂ (24) ਵਾਸੀ ਪਿੰਡ ਰਾਜਾਤਾਲ, ਅੰਮ੍ਰਿਤਸਰ; ਰੋਹਿਤ ਉਰਫ ਚੋਹੀ (21) ਅਤੇ ਕਵੀਜੀਤ ਸਿੰਘ (21) ਦੋਵੇਂ ਵਾਸੀ ਖੰਡਵਾਲਾ ਅੰਮ੍ਰਿਤਸਰ; ਸੰਜੇ ਕੁਮਾਰ ਉਰਫ ਮੋਟਾ (24) ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਕਈ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਆਪਕ ਅਪਰਾਧਿਕ ਨੈਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪਰੇਸ਼ਨ ਦੌਰਾਨ, ਥਾਣਾ ਕੈਂਟ ਦੀ ਪੁਲਿਸ ਟੀਮ ਨੇ ਖਾਸ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਜਿਹਨਾਂ ਵਿੱਚ ਮਲਕੀਤ ਸਿੰਘ ਉਰਫ਼ ਮੀਤਾ, ਸੁਖਦੇਵ ਸਿੰਘ ਉਰਫ਼ ਸੁੱਖ, ਕਰਨਦੀਪ ਸਿੰਘ ਉਰਫ਼ ਕਾਲੂ ਅਤੇ ਦੋ ਨਾਬਾਲਗ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ, ਚਾਰ ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਦੂਜੇ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ .32 ਬੋਰ ਦੇ ਦੋ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਤੀਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਵਿਅਕਤੀਆਂ—ਰੋਹਿਤ ਉਰਫ਼ ਚੋਹੀ, ਕਵੀਜੀਤ ਸਿੰਘ ਅਤੇ ਸੰਜੇ ਉਰਫ਼ ‘ਮੋਟਾ’—ਨੂੰ ਗ੍ਰਿਫ਼ਤਾਰ ਕਰਕੇ ਇਰਾਦਾ ਕਤਲ ਅਤੇ ਲੁੱਟ-ਖੋਹ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਗਲੋਕ 9ਐਮਐਮ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਪ੍ਰਾਪਤ ਜਾਣਕਾਰੀ ਅਨੁਸਾਰ, ਤਿੰਨ ਅਣਪਛਾਤੇ ਹਮਲਾਵਰਾਂ ਨੇ ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਸਦੀ ਲੱਤ ਜ਼ਖਮੀ ਹੋ ਗਈ ਸੀ। ਹਮਲਾਵਰ ਉਸ ਕੋਲੋਂ 3,000 ਰੁਪਏ, ਇੱਕ ਨਕਲੀ ਕੜਾ ਅਤੇ ਇੱਕ ਅੰਗੂਠੀ ਖੋਹ ਕੇ ਫਰਾਰ ਹੋ ਗਏ ਸਨ। ਇਸ ਸਬੰਧੀ ਥਾਣਾ ਏ-ਡਿਵੀਜ਼ਨ  ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਸੰਜੇ ਕੁਮਾਰ ਨੂੰ ਵਿਦੇਸ਼ ਵਿੱਚ ਬੈਠੇ ਉਸਦੇ ਸੰਚਾਲਕਾਂ  ਵੱਲੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ।

ਇਸ ਸਬੰਧੀ, ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਮਾਮਲਾ ਮਿਤੀ 12.11.2026 ਨੂੰ ਐਫ.ਆਈ.ਆਰ. ਨੰਬਰ 211 ਤਹਿਤ ਆਰਮਜ਼ ਐਕਟ ਦੀਆਂ ਧਾਰਾਵਾਂ 25(6,7,8), ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਅਤੇ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 78 ਤਹਿਤ ਥਾਣਾ ਕੈਂਟ ਵਿਖੇ; ਦੂਜਾ ਮਾਮਲਾ ਮਿਤੀ 12.11.2026 ਨੂੰ ਐਫ.ਆਈ.ਆਰ. ਨੰਬਰ 212 ਤਹਿਤ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਕੈਂਟ ਵਿਖੇ ਅਤੇ ਤੀਜਾ ਮਾਮਲਾ ਮਿਤੀ 04.11.2026 ਨੂੰ ਐਫ.ਆਈ.ਆਰ. ਨੰਬਰ 163 ਤਹਿਤ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 125-ਬੀ, 304(2), 126(2), 3(5), ਅਤੇ 317(2) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਏ-ਡਿਵੀਜ਼ਨ ਵਿਖੇ ਵਿਖੇ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top