Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 9:31 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 7 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 September, 2023, 07:11 PM

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 7 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ
ਪਟਿਆਲਾ, 13 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 7.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2023 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 10 ਨਵੰਬਰ 2023 ਤੱਕ ਲਾਗੂ ਰਹਿਣਗੇ।



Scroll to Top