Breaking

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ
Friday, 20 Nov 2026 | 2:32 am

+91 90915 01313 , +91 90916 01313

punjabbanni@gmail.com
punjabbani@yahoo.com

ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਚੰਡੀਗੜ੍ਹ, 19 ਨਵੰਬਰ : ਪੰਜਾਬ ਲਈ ਮਾਣ ਵਾਲੇ ਪਲਾਂ ਵਿੱਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈਟੀਆਈ), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਹੋਣਹਾਰ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸ ਦੇ ਇੰਸਟ੍ਰਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ।

ਇਹ ਇਨਾਮ ਵਿਦਿਆਰਥਣ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਇੰਸਟ੍ਰਕਟਰ ਵੱਲੋਂ ਦਿੱਤੇ ਗਏ ਬਿਹਤਰੀਨ ਮਾਰਗਦਰਸ਼ਨ ਤੇ ਸਹਿਯੋਗ ਦੇ ਸਨਮਾਨ ਵਜੋਂ ਦਿੱਤਾ ਜਾਵੇਗਾ।

ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਉਸ ਦੀ ਸਖ਼ਤ ਮਿਹਨਤ ਅਤੇ ਲਗਨ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।”

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਸਿਖਲਾਈ ਸੰਸਥਾਨਾਂ ਵਿੱਚ ਸਿੱਖਿਆ ਦੀ ਗੁਣਵੱਤਾ ਸੁਧਾਰਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਉਨ੍ਹਾਂ ਕਿਹਾ ਕਿ ਨਕਦ ਇਨਾਮ ਦੇਣ ਦਾ ਮਕਸਦ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਤੇ ਇੰਸਟ੍ਰਕਟਰਾਂ ਨੂੰ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਜਸਪ੍ਰੀਤ ਕੌਰ, ਉਸ ਦੇ ਮਾਪਿਆਂ, ਆਈਟੀਆਈ ਮਾਨਸਾ ਦੇ ਪ੍ਰਿੰਸੀਪਲ ਅਤੇ ਉਸ ਦੀ ਸਫਲਤਾ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਇੰਸਟ੍ਰਕਟਰਾਂ ਨੂੰ ਦਿਲੋਂ ਵਧਾਈ ਦਿੱਤੀ।

ਪੰਜਾਬ ਭਰ ਦੀਆਂ ਆਈਟੀਆਈਜ਼ ਦੇ ਪ੍ਰਿੰਸੀਪਲਾਂ ਨੂੰ ਵਿਦਿਆਰਥੀਆਂ ਵਿੱਚ ਨਵੇਂ ਜੋਸ਼ ਅਤੇ ਦ੍ਰਿਸ਼ਟੀਕੋਣ ਨਾਲ ਪ੍ਰੇਰਨਾ ਪੈਦਾ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਨੂੰ ਪੂਰੀ ਲਗਨ, ਦ੍ਰਿੜ੍ਹ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਸਿੱਖਿਆ ਅਤੇ ਤਕਨੀਕੀ ਸਿਖਲਾਈ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਮੈਂ ਆਪਣੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦਾ ਹਾਂ। ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ ਉਹ ਵੀ ਅਜਿਹੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣੇ ਪਰਿਵਾਰਾਂ ਅਤੇ ਸੂਬੇ ਦਾ ਮਾਣ ਵਧਾ ਸਕਦੇ ਹਨ।”

Advertisement
Advertisement
Advertisement
Advertisement
Scroll to Top