ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ

ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ
ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰਧਾਨ ਦਲੇਰ ਸਿੰਘ ਅਤੇ ਸਾਥੀਆਂ ਨੂੰ ਕੀਤਾ ਸਨਮਾਨਤ
ਪਟਿਆਲਾ 14 ਸਤੰਬਰ ()
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਦਲੇਰ ਸਿੰਘ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਜ਼ਿਕਰਯੋਗ ਹੈ ਕਿ ਹਰ ਸਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਸਾਲਾਨਾ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ ਭਾਈ ਦਲੇਰ ਸਿੰਘ ਨੇ ਦੱਸਿਆ ਕਿ ਉਹ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਕਰਵਾਏ ਜਾਂਦੇ ਸਮਾਗਮ ਨੂੰ ਨਿਰੰਤਰ ਜਾਰੀ ਰੱਖਿਆ। ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਸਮੇਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਨਾਲ ਸਬੰਧਤ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਧਾਰਮਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਵਿਦੇਸ਼ ਭਰ ਤੋਂ ਲੁਬਾਣਾ ਬਿਰਾਦਰੀ ਨਾਲ ਸਬੰਧਤ ਸਿੱਖ ਇਥੇ ਪਹੁੰਚਦੇ ਹਨ ਅਤੇ ਗੁਰਧਾਮਾਂ ਦੇ ਵੀ ਦਰਸ਼ਨ ਕਰਦੇ ਹਨ, ਜਿਸ ਤਹਿਤ ਅੱਜ ਉਹ ਗੁਰੂ ਤੇਗ ਬਹਾਦਰ ਪਾਤਸ਼ਾਹ ਦੇ ਪਾਵਨ ਅਸਥਾਨ ’ਤੇ ਦਰਸ਼ਨਾਂ ਲਈ ਪੁੱਜੇ ਸਨ ਅੱਜ ਗੁਰਦੁਆਰਾ ਪ੍ਰਬੰਧਕਾਂ ਪਾਸੋਂ ਇਸ ਪਾਵਨ ਅਸਥਾਨ ਦੀ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਧਾਨ ਦਲੇਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਧਰਮ ਦੇ ਪ੍ਰਚਾਰ ਪਸਾਰ ਵਿਚ ਉਹ ਹਮੇਸ਼ਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਭਾਈ ਦਲੇਰ ਸਿੰਘ ਅਤੇ ਸਾਥੀਆਂ ਨੂੰ ਸਿਰੋਪਾਓ ਅਤੇ ਸਨਮਾਨਤ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਸਨਮਾਨਤ ਕਰਨ ਮੌਕੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਵਿਰਕ, ਰਘਬੀਰ ਸਿੰਘ ਬੱਬੀ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਜਨਸੂਹਾ, ਦਿਲਸ਼ੇਰ ਸਿੰਘ, ਜੈਮਲ ਸਿੰਘ ਸੰਧੂ, ਕੁਲਵੰਤ ਸਿੰਘ ਪ੍ਰੇਮੀ ਆਦਿ ਸ਼ਾਮਲ ਸਨ।
