Breaking

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ
Friday, 20 Nov 2026 | 2:32 am

+91 90915 01313 , +91 90916 01313

punjabbanni@gmail.com
punjabbani@yahoo.com

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ

ਪਟਿਆਲਾ, 19 ਨਵੰਬਰ : ਸਿੱਖਿਆ ਦੇ ਖੇਤਰ ਵਿੱਚ ਤਕਨਾਲੋਜੀ ਅਤੇ ਨਵੀਆਂ ਕਾਢਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਿਸ਼ਨ ਰਫ਼ਤਾਰ ਅਧੀਨ ਜ਼ਿਲ੍ਹਾ ਪਟਿਆਲਾ ਵਿੱਚ ਪਹਿਲੀ ਵਾਰ ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਆਯੋਜਨ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਜੀ ਪਟਿਆਲਾ ਵਿਖੇ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹੇ ਦੇ 33 ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਟੈਕਨੀਕਲ ਇਨੋਵੇਸ਼ਨ ਮਾਡਲ ਅਤੇ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਕੀਤਾ।

ਇਸ ਮੇਲੇ ਦੌਰਾਨ ਵਿਦਿਆਰਥੀਆਂ ਨੇ ਰੋਬੋਟਿਕਸ, ਏਆਈ, ਕੰਪਿਊਟਰ ਪ੍ਰੋਗਰਾਮਿੰਗ, ਕਲਾਊਡ ਤਕਨਾਲੋਜੀ, ਆਈਓਟੀ, ਇਨੋਵੇਸ਼ਨ ਅਤੇ ਪ੍ਰੋਬਲਮ ਸੋਲਵਿੰਗ ਅਤੇ ਈਕੋ ਫਰੈਂਡਲੀ ਵਿਸ਼ਿਆਂ ‘ਤੇ ਆਧਾਰਿਤ ਮਾਡਲ ਪੇਸ਼ ਕੀਤੇ।
ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਮਮਤਾ ਖੁਰਾਨਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ ਅਤੇ ਨਵੀਂ ਤਕਨਾਲੋਜੀ ਪ੍ਰਤੀ ਰੁਚੀ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡੀਆਰਪੀ ਰਣਦੀਪ ਸਿੰਘ   ਤੇ ਡੀਐਨਓ ਦਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ਼ ਵਿੱਚ ਏਆਈ ਸਬੰਧੀ ਕੋਰਸ ਦੀ ਸ਼ੁਰੂਆਤ ਮਿਸ਼ਨ ਰਫਤਾਰ ਵਿੱਚ ਕੀਤੀ ਗਈ, ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨੀਕੀ ਲੋੜਾਂ ਅਨੁਸਾਰ ਤਿਆਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਇਸ ਲੜੀ ਵਿਚ ਹੀ ਇਹ ਟੈਕ ਫੇਅਰ ਕਰਵਾਇਆ ਜਾ ਰਿਹਾ ਹੈ।

ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪੀ ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਨੌਰ (ਲੜਕੇ) ਨੇ ਪਹਿਲਾ ਸਥਾਨ, ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ (ਲੜਕੇ) ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਹਰਪ੍ਰੀਤ ਸਿੰਘ ਪ੍ਰਿੰਸੀਪਲ, ਡਾ. ਜਸਵਿੰਦਰ ਸਿੰਘ ਨੈਸ਼ਨਲ ਐਵਾਰਡੀ, ਅੰਸ਼ੁਲ ਮਿੱਤਲ ਪ੍ਰੋਜੈਕਟ ਕੋਆਰਡੀਨੇਟਰ ਆਈਸੀਟੀ, ਮੁਕਲ ਮਿੱਤਲ ਲੈਕਚਰਾਰ, ਅਜੈ ਪਾਲ ਸਿੰਘ ਲੈਕਚਰਾਰ, ਤੇਜਿੰਦਰ ਸਿੰਘ ਕੰਪਿਊਟਰ ਟੀਚਰ, ਹਰਜੀਤ ਵਾਲੀਆ, ਹਰਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਵਾਲੀਆ, ਨੀਤੂ, ਪੂਨਮ, ਹਰਮਨ ਸੀਮਾ ਬਾਂਸਲ, ਰਮਨਪ੍ਰੀਤ ਕੌਰ, ਸਵਾਤੀ , ਹਨੀ ਗਰਗ, ਮਾਨਵਜੀਤ ਸਿੰਘ, ਪਰਮਵੀਰ ਸਿੰਘ , ਬਲਵਿੰਦਰ ਸਿੰਘ ਬੱਲੀ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਤਕਨੀਕੀ ਮਾਹਿਰ ਹਾਜਰ ਸਨ।

Advertisement
Advertisement
Advertisement
Advertisement
Scroll to Top