Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Sunday, 15 Nov 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਇਥੋਪੀਆ ਤੋਂ ਅਫਰੀਦੀ ਨੂੰ ਡਿਪੋਰਟ ਕਰਨ ਤੋਂ ਬਾਅਦ ਉਸ ਦੇ ਸੰਗਠਿਤ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਕਾਰਿੰਦੇ ਕਾਬੂ

ਇਥੋਪੀਆ ਤੋਂ ਅਫਰੀਦੀ ਨੂੰ ਡਿਪੋਰਟ ਕਰਨ ਤੋਂ ਬਾਅਦ ਉਸ ਦੇ ਸੰਗਠਿਤ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਕਾਰਿੰਦੇ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ, ਇਥੋਪੀਆ ਤੋਂ ਲੋੜੀਂਦੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਸਫਲਤਾਪੂਰਵਕ ਡਿਪੋਰਟ ਕਰਵਾਉਣ ਤੋਂ ਬਾਅਦ ਇੱਕ ਵੱਡੀ ਅਗਲੀ ਕਾਰਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਸ ਦੇ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਕਾਰਿੰਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਨਾਜਾਇਜ਼ ਪਿਸਤੌਲਾਂ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੈਪਾਲ ਸਿੰਘ ਵਾਸੀ ਗੰਡੀਵਿੰਡ, ਤਰਨਤਾਰਨ; ਜਸਵਿੰਦਰ ਸਿੰਘ ਉਰਫ਼ ਮੁੰਸੀ ਵਾਸੀ ਤਲਵੰਡੀ ਸ਼ੋਭਾ ਸਿੰਘ, ਤਰਨਤਾਰਨ; ਕਰਨਵੀਰ ਉਰਫ਼ ਕਰਨ ਵਾਸੀ ਪਿੰਡ ਕਾਲੇ ਕੇ, ਤਰਨਤਾਰਨ; ਰਣਜੀਤ ਰਾਣਾ ਵਾਸੀ ਪਿੰਡ ਭੋਜੋਕੇ, ਤਰਨਤਾਰਨ ਅਤੇ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਰੁਕਨੇਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹੈ।

ਇਹ ਕਾਰਵਾਈ 8 ਨਵੰਬਰ, 2026 ਨੂੰ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਭਾਰਤ ਲਿਆਉਣ ਤੋਂ ਬਾਅਦ ਕੀਤੀ ਗਈ ਹੈ। ਉਸ ਤੋਂ ਲਗਾਤਾਰ ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਏ, ਜਿਨ੍ਹਾਂ ਦੇ ਆਧਾਰ ‘ਤੇ ਪੰਜਾਬ ਵਿੱਚ ਉਸ ਦੇ ਸਿੰਡੀਕੇਟ ਨੂੰ ਸਰਗਰਮੀ ਨਾਲ ਚਲਾ ਰਹੇ ਕਈ ਕਾਰਿੰਦਿਆਂ ਦੀ ਪਛਾਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਫਿਰੌਤੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਘਟਨਾਵਾਂ ਸਮੇਤ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਥਿਤ ਤੌਰ ‘ਤੇ ਸ਼ਮੂਲੀਅਤ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਕਥਿਤ ਤੌਰ ‘ਤੇ ਸ਼ਾਮਲ ਸਨ। ਇਨ੍ਹਾਂ ਹੈਂਡਲਰਾਂ ਵੱਲੋਂ ਉਨ੍ਹਾਂ ਨੂੰ ਪੰਜਾਬ ਵਿੱਚ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ, ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕਰਕੇ ਵੱਡੇ ਅਪਰਾਧਿਕ ਨੈੱਟਵਰਕ ਨੂੰ ਤੋੜਿਆ ਜਾ ਸਕੇ।

ਆਪ੍ਰੇਸ਼ਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ 8 ਨਵੰਬਰ ਨੂੰ ਭਾਰਤ ਵਾਪਸ ਲਿਆਉਣ ਤੋਂ ਤੁਰੰਤ ਬਾਅਦ ਉਸ ਦੇ ਪੂਰੇ ਅਪਰਾਧਿਕ ਨੈੱਟਵਰਕ ਨੂੰ ਤੋੜਨ ਅਤੇ ਇਸ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਸ਼ੁਰੂ ਕੀਤੀ ਗਈ ਸੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਅਫਰੀਦੀ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ ‘ਤੇ ਏਜੀਟੀਐਫ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਨਜ਼ਦੀਕੀ ਤਾਲਮੇਲ ਕਰਦਿਆਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜਾਂਚ ਕੀਤੀ। ਇਸ ਦੌਰਾਨ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਅਤੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਾਲਿਆਂ ਦੀ ਪਛਾਣ ਕੀਤੀ ਗਈ, ਉਨ੍ਹਾਂ ਦੀਆਂ ਵੱਖ-ਵੱਖ ਭੂਮਿਕਾਵਾਂ ਦਾ ਪਤਾ ਲਗਾਇਆ ਗਿਆ ਅਤੇ ਉਨ੍ਹਾਂ ਵੱਲੋਂ ਵਰਤੇ ਜਾ ਰਹੇ ਨਾਜਾਇਜ਼ ਹਥਿਆਰਾਂ ਦੀ ਭਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਇਨ੍ਹਾਂ ਪੰਜ ਕਾਰਿੰਦਿਆਂ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲ ਰਹੀਆਂ। ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਵਜੋਂ ਕੰਮ ਕਰਦੇ ਸਨ ਅਤੇ ਲੋੜੀਂਦੀ ਲੌਜਿਸਟਿਕ ਸਹਾਇਤਾ ਵੀ ਮੁਹੱਈਆ ਕਰਵਾਉਂਦੇ ਸਨ।

Advertisement
Advertisement
Advertisement
Advertisement
Scroll to Top