Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

“ਆਯੂਸ਼ਮਾਨ ਭਵ” ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲੇਗੀ ਵਿਸ਼ੇਸ਼ ਸਿਹਤ ਮੁਹਿੰਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 September, 2023, 07:18 PM

“ਆਯੂਸ਼ਮਾਨ ਭਵ” ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲੇਗੀ ਵਿਸ਼ੇਸ਼ ਸਿਹਤ ਮੁਹਿੰਮ

-ਸੇਵਾ ਪਖਵਾੜੇ ਤਹਿਤ ਹਸਪਤਾਲਾਂ ਦੀ ਸਫ਼ਾਈ, ਖੂਨ ਦਾਨ ਅਤੇ ਅੰਗ ਦਾਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਵਧੀਕ ਡਿਪਟੀ ਕਮਿਸ਼ਨਰ
ਪਟਿਆਲਾ 13 ਸਤੰਬਰ: ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਜ਼ਮੀਨੀ ਪੱਧਰ ਤੱਕ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਦੇਣ ਲਈ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਏ ਜਾ ਰਹੇ ਆਯੁਸ਼ਮਾਨ ਭਵ ਮੁਹਿੰਮ ਦਾ ਲਾਂਚ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਆਨਲਾਈਨ ਪ੍ਰੋਗਰਾਮ ਰਾਹੀਂ ਕੀਤਾ। ਜ਼ਿਲ੍ਹਾ ਪੱਧਰ ਤੇ ਇਹ ਆਨਲਾਈਨ ਲਾਂਚ ਪ੍ਰੋਗਰਾਮ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਦੇ ਕਾਨਫ਼ਰੰਸ ਹਾਲ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੂਪ੍ਰੀਤਾ ਜੌਹਲ ਅਤੇ ਸਿਵਲ ਸਰਜਨ ਡਾ ਰਮਿੰਦਰ ਕੌਰ ਵੱਲੋਂ ਵੇਖਿਆ ਗਿਆ।
ਜਿਸ ਤੋਂ ਬਾਦ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੂਪ੍ਰੀਤਾ ਜੌਹਲ ਅਤੇ ਸਿਵਲ ਸਰਜਨ ਡਾ ਰਮਿੰਦਰ ਕੌਰ ਵੱਲੋਂ ਇਸ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰ ਤੋਂ ਲਾਂਚ ਕੀਤਾ ਗਿਆ।ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ , ਸਮੂਹ ਸਿਹਤ ਪ੍ਰੋਗਰਾਮ ਅਫ਼ਸਰ ਦਫ਼ਤਰ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਵਿਕਾਸ ਗੋਇਲ ,ਮਾਸ ਮੀਡੀਆ ਅਫ਼ਸਰ, ਨਿਕਸ਼ੇ ਮਿੱਤਰਾ ਅਤੇ ਹੋਰ ਅਧਿਕਾਰੀਆਂ ਵੀ ਹਾਜ਼ਰ ਸਨ।
ਇਸ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰ ਤੇ ਲਾਂਚ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰੀਤਾ ਜੌਹਲ ਨੇ ਦੱਸਿਆ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ 17 ਸਤੰਬਰ ਤੋਂ ਇਹ ਮੁਹਿੰਮ ਜ਼ਮੀਨੀ ਪੱਧਰ ‘ਤੇ ਸ਼ੁਰੂ ਕੀਤੀ ਜਾਵੇਗੀ।ਜਿਸ ਦਾ ਮੁੱਖ ਮੰਤਵ ਸਰਕਾਰੀ ਸਿਹਤ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣਾ ਅਤੇ ਹਰ ਇਕ ਲੋੜਵੰਦ ਤੱਕ ਪਹੁੰਚਣਾ ਹੈ।ਉਹਨਾਂ ਵੱਲੋਂ ਸਹਿਯੋਗੀ ਵਿਭਾਗਾਂ ਨੂੰ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਾਰੇ ਬੀ ਡੀ ਪੀ ਓਜ ਅਤੇ ਪੰਚਾਇਤਾਂ ਰਾਹੀਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਸੀ ਡੀ ਪੀ ਓ ਅਤੇ ਆਂਗਣਵਾੜੀ ਵਰਕਰਾਂ ਰਾਹੀਂ ਪੂਰਨ ਸਹਿਯੋਗ ਦੇ ਕੇ ਨੇਪਰੇ ਚੜ੍ਹਾਉਣ ਦੇ ਉਪਰਾਲੇ ਕਰਨ ਲਈ ਕਿਹਾ ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਤੇ ਆਭਾ ਆਈ ਡੀਜ਼ ਬਣਾਈਆਂ ਜਾਣਗੀਆਂ ਅਤੇ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਟੀ. ਬੀ. ਬਿਮਾਰੀਆਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਕਿਹਾ ਕਿ ਆਯੂਸ਼ਮਾਨ ਆਪਕੇ ਦੁਆਰ 3.0 ਜੋ ਕਿ 17 ਸਤੰਬਰ ਤੋਂ ਸ਼ੁਰੂ ਕੀਤਾ ਜਾਵੇਗਾ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ ਆਭਾ ਕਾਰਡ ਵੀ ਬਣਾਏ ਜਾਣਗੇ।ਸਾਰੇ ਹੀ ਸਰਕਾਰੀ ਹਸਪਤਾਲਾਂ ‘ਚ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ ਹਰੇਕ ਸ਼ਨੀਵਾਰ ਨੂੰ ਸਿਹਤ ਮੇਲੇ ਲਗਾਏ ਜਾਣਗੇ ਜਿਸ ਵਿੱਚ ਲੋਕਾਂ ਦੀ ਗੈਰ ਸੰਚਾਰੀ ਬਿਮਾਰੀਆਂ ਤਹਿਤ ਚੈਕਅਪ ਦੇ ਨਾਲ ਸਿਹਤ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।ਇਸ ਤੋਂ ਇਲਾਵਾ ਮੈਡੀਕਲ ਕਾਲਜ ਪਟਿਆਲਾ ਦੇ ਸਪੈਸ਼ਲਿਸਟ ਡਾਕਟਰਾਂ ਦੇ ਸਹਿਯੋਗ ਨਾਲ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ, 2 ਅਕਤੂਬਰ ਨੂੰ ਆਯੂਸ਼ਮਾਨ ਸਭਾਵਾਂ ਪਿੰਡ ਅਤੇ ਵਾਰਡ ਪੱਧਰ ਉੱਤੇ ਕੀਤੀਆਂ ਜਾਣਗੀਆਂ।ਇਸੇ ਤਰ੍ਹਾਂ ਖੂਨ ਦਾਨ ਕੈਂਪ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਰੈਡ ਕ੍ਰਾਸ ਸੋਸਾਇਟੀ ਦੀ ਮਦਦ ਨਾਲ ਲਗਾਏ ਜਾਣਗੇ।ਇਸ ਕਾਰਜ ਦੌਰਾਨ ਹੀ ਲੋਕਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ ।ਇਸ ਮੌਕੇ ਪ੍ਰੋਗਰਾਮ ਦੇ ਅਖੀਰ ਵਿੱਚ ਟੀ. ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਵਾਲੇ ਨਿਕਸ਼ੇ ਮਿੱਤਰਾ ਪ੍ਰਧਾਨ ਸੋਸ਼ਲ ਵੈੱਲਫੇਅਰ ਸੋਸਾਇਟੀ ਵਿਜੇ ਗੋਇਲ, ਰੈਡ ਕਰਾਸ ਸੋਸਾਇਟੀ ਪਟਿਆਲਾ ਦੇ ਰੀਮਾਂ ਸ਼ਰਮਾ, ਹੈਲਪੇਜ਼ ਦੇ ਲਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਫਾਰਮੇਸੀ ਅਫ਼ਸਰ ਰਾਜਦੀਪ ਕੌਰ ਅਤੇ ਰਸਮੀ ਸ਼ਰਮਾ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੂੰ ਅੰਗ ਦਾਨ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। ਹਸਪਤਾਲ ਦੇ ਓ ਪੀ ਡੀ ਕੰਮਪਲੈਕਸ ਵਿੱਚ ਮਰੀਜ਼ਾਂ ਤੋਂ ਆਭਾ ਆਈ ਡੀ ਵੀ ਜੈਨਰੇਟ ਕਰਵਾਈ ਗਈ।



Scroll to Top