Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Monday, 16 Nov 2026 | 7:32 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹਿਰ ਦੀ ਨੁਹਾਰ ਬਦਲਣ ਲਈ ਨਗਰ ਨਿਗਮ ਦੀ ਵੱਡੀ ਪਹਿਲ: ਸਾਰੇ 18 ਸੈਕੰਡਰੀ ਕੂੜਾ ਪੁਆਇੰਟਾਂ ਦਾ ਹੋਇਆ ਕਾਇਆ-ਕਲਪ  

ਸ਼ਹਿਰ ਦੀ ਨੁਹਾਰ ਬਦਲਣ ਲਈ ਨਗਰ ਨਿਗਮ ਦੀ ਵੱਡੀ ਪਹਿਲ: ਸਾਰੇ 18 ਸੈਕੰਡਰੀ ਕੂੜਾ ਪੁਆਇੰਟਾਂ ਦਾ ਹੋਇਆ ਕਾਇਆ-ਕਲਪ  

ਪਟਿਆਲਾ, 16 ਨਵੰਬਰ : ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਇੱਕ ਨਿਵੇਕਲੀ ਅਤੇ ਸ਼ਲਾਘਾਯੋਗ ਪਹਿਲਕਦਮੀ ਕੀਤੀ ਗਈ ਹੈ। ਨਿਗਮ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਥਿਤ ਸਾਰੇ 18 ਸੈਕੰਡਰੀ ਕੂੜਾ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਕਵਰ ਕਰਕੇ ਉਨ੍ਹਾਂ ਦਾ ਸੁੰਦਰੀਕਰਨ ਕਰਵਾ ਦਿੱਤਾ ਗਿਆ ਹੈ।

ਖ਼ਾਸ ਗੱਲ ਇਹ ਹੈ ਕਿ ਇਸ ਸਮੁੱਚੇ ਕਾਰਜ ਲਈ ਨਗਰ ਨਿਗਮ ਦੇ ਖ਼ਜ਼ਾਨੇ ਵਿੱਚੋਂ ਇੱਕ ਵੀ ਪੈਸਾ ਖ਼ਰਚ ਨਹੀਂ ਕੀਤਾ ਗਿਆ, ਸਗੋਂ ਕਮਿਸ਼ਨਰ ਦੀ ਨਿੱਜੀ ਦਿਲਚਸਪੀ ਸਦਕਾ ਵੱਖ-ਵੱਖ ਬੈਂਕਾਂ ਦੇ ਸਹਿਯੋਗ ਅਤੇ ਸੀ.ਐੱਸ.ਆਰ. ਫੰਡਿੰਗ ਤਹਿਤ ਇਨ੍ਹਾਂ ਪੁਆਇੰਟਾਂ ‘ਤੇ ਆਕਰਸ਼ਕ ਪੇਂਟਿੰਗਾਂ ਕਰਵਾਈਆਂ ਗਈਆਂ ਹਨ।

ਇਸ ਸੁੰਦਰੀਕਰਨ ਮੁਹਿੰਮ ਤਹਿਤ ਜਿਹੜੇ ਕੂੜਾ ਪੁਆਇੰਟ ਪਹਿਲਾਂ ਗੰਦਗੀ ਅਤੇ ਬਦਬੂ ਕਾਰਨ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਸਨ, ਹੁਣ ਉਨ੍ਹਾਂ ਦੀ ਦਿੱਖ ਪੂਰੀ ਤਰ੍ਹਾਂ ਬਦਲ ਦਿੱਤੀ ਗਈ ਹੈ। ਸਟੇਟ ਕਾਲਜ ਨੇੜੇ ਬਣੇ ਸੈਕੰਡਰੀ ਪੁਆਇੰਟ ਸਮੇਤ ਮੋਤੀ ਮੰਦਰ ਦੇ ਪਿਛਲੇ ਪਾਸੇ ਸਥਿਤ ਪੁਆਇੰਟ ‘ਤੇ ਨਾ ਸਿਰਫ਼ ਸੁੰਦਰ ਪੇਂਟਿੰਗ ਕੀਤੀ ਗਈ ਹੈ, ਸਗੋਂ ਉੱਥੇ ਹਰੇ-ਭਰੇ ਅਤੇ ਖੂਬਸੂਰਤ ਗਮਲੇ ਵੀ ਰਖਵਾਏ ਗਏ ਹਨ, ਜਿਸ ਨਾਲ ਇਨ੍ਹਾਂ ਥਾਵਾਂ ਦੀ ਨੁਹਾਰ ਹੀ ਬਦਲ ਗਈ ਹੈ।

ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਹੱਥ ਜੋੜ ਕੇ ਅਪੀਲ ਕਰਦਿਆਂ ਕਿਹਾ ਕਿ ਇਕੱਲਾ ਨਗਰ ਨਿਗਮ ਸ਼ਹਿਰ ਨੂੰ ਸਾਫ਼-ਸੁਥਰਾ ਨਹੀਂ ਰੱਖ ਸਕਦਾ, ਇਸ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਸ਼ਹਿਰੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਘਰਾਂ ਦਾ ਕੂੜਾ ਸੜਕਾਂ, ਗਲੀਆਂ ਜਾਂ ਨਾਲੀਆਂ ਵਿੱਚ ਸੁੱਟਣ ਦੀ ਬਜਾਏ ਨਿਰਧਾਰਤ ਕੀਤੇ ਗਏ ਇਨ੍ਹਾਂ 18 ਸੈਕੰਡਰੀ ਪੁਆਇੰਟਾਂ ‘ਤੇ ਹੀ ਪਹੁੰਚਾਉਣ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਇਸ ਮੁਹਿੰਮ ਵਿੱਚ ਨਿਗਮ ਦਾ ਸਾਥ ਦੇਣਗੇ, ਤਾਂ ਪਟਿਆਲਾ ਨੂੰ ਸਵੱਛਤਾ ਪੱਖੋਂ ਮੋਹਰੀ ਸ਼ਹਿਰ ਬਣਾਇਆ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top