Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 10:10 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਦੁਆਰਾ: Punjab Bani ਪ੍ਰਕਾਸ਼ਿਤ :Friday, 15 September, 2023, 06:02 PM

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 15 ਸਤੰਬਰ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸ੍ਰੀਮਤੀ ਸੁਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਸੁਰਜੀਤ ਕੌਰ ਦਾ 108 ਸਾਲ ਦੀ ਉਮਰ ਵਿੱਚ ਬੀਤੀ ਰਾਤ ਦੇਹਾਂਤ ਹੋ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਤਾ ਸੁਰਜੀਤ ਕੌਰ ਦਾ ਜੀਵਨ ਪੰਜਾਬੀਅਤ ਦੀ ਦ੍ਰਿੜ੍ਹ ਭਾਵਨਾ ਨਾਲ ਲਬਰੇਜ਼ ਸੀ। ਉਨ੍ਹਾਂ ਦੀ ਇੱਕ ਸਦੀ ਤੋਂ ਵੱਧ ਦੀ ਜੀਵਨ ਯਾਤਰਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਸ਼ਿੰਗਾਰੀ ਹੋਈ ਸੀ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਸਾਥਣ ਬਣ ਕੇ ਮਾਤਾ ਸੁਰਜੀਤ ਕੌਰ ਦੀ ਜ਼ਿੰਦਗੀ ਵਿੱਚ ਹੋਰ ਜ਼ਿਆਦਾ ਨਿਖਾਰ ਆਇਆ। ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਅੰਮ੍ਰਿਤਸਰ ਦੇ ਵਸਨੀਕ ਭਾਈ ਵੀਰ ਸਿੰਘ ਵੀਰ ਨੇ ਸਾਲ 1942 ਵਿੱਚ ਮਹਾਤਮਾ ਗਾਂਧੀ ਨਾਲ ਚਾਰ ਸਾਲ ਦੀ ਜੇਲ੍ਹ ਕੱਟੀ। ਇਸ ਅਰਸੇ ਦੌਰਾਨ ਮਾਤਾ ਸੁਰਜੀਤ ਕੌਰ ਵੀ ਉਨ੍ਹਾਂ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ ਅਤੇ ਉਨ੍ਹਾਂ ਨੇ ਵੀ ਆਪਣੇ ਪਤੀ ਨਾਲ 10 ਮਹੀਨੇ ਕੈਦ ਵਿੱਚ ਬਿਤਾਏ।

ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਜਿਹੀ ਸਤਿਕਾਰਯੋਗ ਸ਼ਖਸੀਅਤ ਦੇ ਵਿਛੋੜੇ ਨਾਲ ਵੱਡਾ ਖਲਾਅ ਪੈ ਗਿਆ ਹੈ ਪਰ ਮਾਤਾ ਸੁਰਜੀਤ ਕੌਰ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾਸਰੋਤ ਬਣੀ ਰਹੇਗੀ ਅਤੇ ਉਨ੍ਹਾਂ ਦੀ ਯਾਦ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੀ ਰਹੇਗੀ। ਮਾਤਾ ਸੁਰਜੀਤ ਕੌਰ ਆਪਣੇ ਪਿੱਛੇ ਪੁੱਤਰ ਅਮਰਜੀਤ ਸਿੰਘ ਭਾਟੀਆ ਅਤੇ ਪੁੱਤਰੀ ਇੰਦਰਜੀਤ ਕੌਰ ਛੱਡ ਗਏ ਹਨ।



Scroll to Top