Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ

ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ

ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਸਤੰਬਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਬੀਤੇ ਦਿਨਾਂ ਵਿੱਚ ਕੁੱਲ 17 ਜਿਨ੍ਹਾਂ ਵਿੱਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ ਪ੍ਰੰਤੂ ਅਜੇ ਤੱਕ ਇਹਨਾਂ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ਤੇ ਸਕਰੂਟਨੀ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਹੁਣ ਤੱਕ ਜ਼ਿਲ੍ਹਾ ਪਟਿਆਲਾ ਦੇ ਅਵਿਨਾਸ਼ ਚੰਦਰ, ਸ਼ਿੰਦਰ ਕੌਰ, ਰਾਜੂ, ਅਮਰੀਕ ਸਿੰਘ, ਜਗਦੀਸ਼ ਸਿੰਘ, ਅਮਰ ਕੌਰ, ਕਪੂਰਥਲਾ ਦੇ ਅਰਵਿੰਦ ਕੁਮਾਰ, ਐਸ.ਏ.ਐਸ ਨਗਰ ਦੇ ਪ੍ਰਮੋਦ ਕੁਮਾਰ, ਜਸਵੀਰ ਕੌਰ, ਫਿਰੋਜਪੁਰ ਦੀ ਗੀਤਾ, ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਲੁਧਿਆਣਾ ਦੇ ਹਰਪਾਲ ਸਿੰਘ, ਜਤਿੰਦਰ ਕੌਰ, ਮੁਕਤਸਰ ਸਾਹਿਬ ਦੇ ਲੇਖਰਾਜ, ਫਾਜ਼ਿਲਕਾ ਦੇ ਸੁਖਤਿਆਰ ਸਿੰਘ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਪਟਿਆਲਾ ਦੀ ਸੋਨੀਆ ਮਲਹੋਤਰਾ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਅੰਮ੍ਰਿਤ ਕੌਰ, ਡਾ. ਦਵਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਸਬੰਧੀ ਕੇਸ ਕਾਰਵਾਈ ਅਧੀਨ ਹੈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਅਤੇ ਜਬਤ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਜਾਅਲੀ ਸਰਟੀਫਿਕੇਟਾਂ ਦੇ ਅਧਾਰ ਤੇ ਨੌਕਰੀ ਪ੍ਰਾਪਤ ਕਰਨ ਵਾਲਿਆਂ ਵਿਰੁੱਧ ਸਬੰਧਤ ਵਿਭਾਗਾਂ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰੀ ਦੀ ਨੀਂਹ ਤੇ ਬਣੀ ਹੈ ਅਤੇ ਇਮਾਨਦਾਰੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਧੋਖਾਧੜੀ ਨਾਲ ਬਣਾਏ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।
ਮੰਤਰੀ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਭਾਗ ਵੱਲੋਂ ਨਿਰਧਾਰਤ ਸਮਾਂ ਸੀਮਾਂ ਅੰਦਰ ਕੇਸ ਮੁਕੰਮਲ ਕਰਕੇ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Advertisement
Advertisement
Advertisement
Advertisement
Scroll to Top