Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ : ਅਜੀਤਪਾਲ ਕੋਹਲੀ

ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ : ਅਜੀਤਪਾਲ ਕੋਹਲੀ

ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ ‘ਚ ਅਹਿਮ ਰੋਲ : ਅਜੀਤਪਾਲ ਕੋਹਲੀ
-ਵਿਧਾਇਕ ਕੋਹਲੀ ਨੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
-ਕਿਹਾ, ਆਂਗਣਵਾੜੀ ਵਰਕਰਾਂ ਰਾਹੀਂ ਘਰ-ਘਰ ਤੱਕ ਪਹੁੰਚ ਰਿਹੈ ਸਰਕਾਰੀ ਸਕੀਮਾਂ ਦਾ ਲਾਭ
ਪਟਿਆਲਾ, 20 ਸਤੰਬਰ:
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਡੀਪੀੳ ਪਟਿਆਲਾ ਅਰਬਨ ਪ੍ਰਦੀਪ ਗਿੱਲ ਵੀ ਮੌਜੂਦ ਸਨ।
ਇਸ ਮੌਕੇ ਪਟਿਆਲਾ ਅਰਬਨ ਦੀਆਂ 46 ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਆਉਣੇ ਵਾਲੇ ਆਂਗਣਵਾੜੀ ਸੈਂਟਰਾਂ ਦਾ ਸਮਾਜਿਕ ਸੇਵਾਵਾਂ ‘ਚ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕੇ ਇਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਹੀ ਸਾਡੇ ਹਰ ਗਲੀ ਮੁਹੱਲੇ ਵਿਚ ਜਾ ਕੇ ਛੋਟੇ ਬੱਚਿਆਂ ਦੇ ਪਾਲਣ ਪੋਸਣ ਬਾਰੇ ਅਹਿਮ ਜਾਣਕਾਰੀ ਦੇਣੀ ਹੁੰਦੀ ਹੈ ਅਤੇ ਸਰਕਾਰ ਦੀਆਂ ਇਸ ਵਿਭਾਗ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣਾ ਹੁੰਦਾ ਹੈ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਸੰਵਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਕਦਮ ਚੁੱਕਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਪੰਜਾਬ ਸਰਕਾਰ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣ ਲਈ ਵਚਨਬੱਧ ਹੈ। ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕੇ ਇਹਨਾਂ ਵਰਕਰਾਂ ਅਤੇ ਹੈਲਪਰਾਂ ਦੀ ਬਿਨਾਂ ਕਿਸੇ ਪੱਖਪਾਤ ਤੋਂ ਉਨ੍ਹਾਂ ਦੀ ਕਾਬਲੀਅਤ ਦੇ ਅਧਾਰ ਤੇ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ 36,097 ਨੌਕਰੀਆਂ ਦਿੱਤੀਆਂ ਹਨ। ਇਸ ਮੁਹਿੰਮ ਤਹਿਤ ਮੈਰਿਟ ਦੇ ਆਧਾਰ ਤੇ ਬਿਨਾਂ ਸਿਫ਼ਾਰਿਸ਼ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ, ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਰਾਜ ਦੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂਗਈਆਂਹਨ। ਇਸ ਮੌਕੇ ਵਿਭਾਗ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

Advertisement
Advertisement
Advertisement
Advertisement
Scroll to Top