Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 20 September, 2023, 05:34 PM

ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ

ਡਰੇਨ/ਨਦੀ/ਚੋਅ ਦੇ 150 ਮੀਟਰ ਘੇਰੇ ਵਿੱਚ ਉਸਾਰੀ ਲਈ ਡਰੇਨੇਜ ਵਿੰਗ ਤੋਂ ਲੈਣੀ ਪਵੇਗੀ ਪ੍ਰਵਾਨਗੀ: ਮੀਤ ਹੇਅਰ

ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਜਲ ਸਰੋਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 20 ਸਤੰਬਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਇਹਤਿਆਤੀ ਕਦਮ ਚੁੱਕਦਿਆਂ ਅਹਿਮ ਫ਼ੈਸਲਾ ਲਿਆ ਗਿਆ ਕਿ ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਹੁਣ ਡਰੇਨ/ਨਦੀ/ਚੋਅ ਦੇ 150 ਮੀਟਰ ਘੇਰੇ ਵਿੱਚ ਕਿਸੇ ਵੀ ਪ੍ਰਾਜੈਕਟ ਲਈ ਡਰੇਨੇਜ ਵਿੰਗ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਇਹ ਦੇਖਿਆ ਗਿਆ ਹੈ ਕਿ ਚੋਅ/ਡਰੇਨ, ਨਦੀਆਂ ਆਦਿ ਵਿਚ ਕਈ ਥਾਵਾਂ ‘ਤੇ ਹੜ੍ਹ ਦੇ ਪਾਣੀ ਦੇ ਵਹਾਅ ਵਿਚ ਰੁਕਾਵਟ ਆਈ ਹੈ, ਜਿਸ ਕਾਰਨ ਜਨਤਕ ਸੰਪਤੀ ਅਤੇ ਨਿੱਜੀ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਨੂੰ ਦੇਖਦਿਆਂ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਡਰੇਨ/ਨਦੀ/ਚੋਅ ਦੇ ਕਿਨਾਰੇ ਤੋਂ 150 ਮੀਟਰ ਦੀ ਦੂਰੀ ਦੇ ਘੇਰੇ ਵਿੱਚ ਪੈਂਦੇ ਪ੍ਰਾਜੈਕਟਾਂ ਨੂੰ ਡਰੇਨੇਜ ਵਿੰਗ ਤੋਂ ਐਨ.ਓ.ਸੀ. ਦੀ ਲੋੜ ਹੋਵੇਗੀ।

ਜਲ ਸਰੋਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਹੋਰ ਸੁਖਾਲੀ ਬਣਾਉਣ ਲਈ ਇਸ ਦੇ ਨਾਲ ਹੀ ਸਮਰੱਥ ਅਥਾਰਟੀਆਂ ਨੂੰ ਪ੍ਰਾਜੈਕਟ ਦੇ ਖੇਤਰ ਦੇ ਅਨੁਸਾਰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਕੰਪਨੀ/ਏਜੰਸੀ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਇਸ ਦੇ ਨਾਲ ਹੀ ਦੋ ਏਕੜ ਤੱਕ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਐਕਸੀਅਨ, 2 ਤੋਂ 25 ਏਕੜ ਤੱਕ ਰਕਬੇ ਲਈ ਚੀਫ ਇੰਜਨੀਅਰ ਅਤੇ 25 ਏਕੜ ਤੋਂ ਵੱਧ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਸਰਕਾਰ ਕੋਲ ਹੋਵੇਗਾ।



Scroll to Top