Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Wednesday, 20 September, 2023, 05:37 PM

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ
ਦੀਵਾਨ ਹਾਲ ’ਚ ਢਾਡੀ, ਕਵੀਸ਼ਰੀ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਸੁਣਾਇਆ ਇਤਿਹਾਸ
ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਨੇ ਮਾਣਿਆ ਗੁਰਬਾਣੀ ਕੀਰਤਨ ਦਾ ਆਨੰਦ
ਪਟਿਆਲਾ 20 ਸਤੰਬਰ ()
ਪੰਚਮੀ ਦੇ ਦਿਹਾੜੇ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਵਿਖੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਕੇ ਗੁਰੂ ਘਰ ਮੱਥਾ ਟੇਕਿਆ। ਤੜਕ ਸਵੇਰੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਕੇ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ।
ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਪੰਗਤ-ਸੰਗਤ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਵੀਸ਼ਰੀ ਜਥਿਆਂ ’ਚ ਭਾਈ ਗੁਰਦਿਆਲ ਸਿੰਘ ਸਨੌਰ ਢਾਡੀ, ਭਾਈ ਰੂਪ ਸਿੰਘ ਅਲਬੇਲਾ ਕਵੀਸ਼ਰੀ, ਭਾਈ ਜੁਗਰਾਜ ਸਿੰਘ ਖੀਵਾ, ਭਾਈ ਅਵਤਾਰ ਸਿੰਘ ਮਾਲੇਰਕੋਟਲਾ, ਭਾਈ ਅਮਰਜੀਤ ਸਿੰਘ ਅੰਬਾਲਾ, ਬੀਬੀ ਰਾਜਵਿੰਦਰ ਕੌਰ ਢਾਡੀ ਜੱਥਾ, ਭਾਈ ਖਜ਼ਾਨ ਸਿੰਘ ਪ੍ਰੇਮੀ, ਬੀਬੀ ਰਾਣੋ ਕੌਰ, ਭਾਈ ਹਰਪ੍ਰੀਤ ਸਿੰਘ ਮਸਤਾਨਾ, ਭਾਈ ਗੁਰਪਿਆਰ ਸਿੰਘ ਜੌਹਰ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਧਾਰਮਕ ਦੀਵਾਨਾਂ ਵਿਚ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਅਵਤਾਰ ਸਿੰਘ ਬੱਲੋਪੁਰ ਆਦਿ ਵੀ ਹਾਜ਼ਰ ਸਨ।

(ਡੱਬੀ)
ਗੁਰਦੁਆਰਾ ਕੰਪਲੈਕਸ ’ਚ ‘ਵਾਈਸ ਸੰਦੇਸ਼’ ਰਾਹੀਂ ਸੰਗਤਾਂ ਨੂੰ ਕੀਤਾ ਜਾਵੇਗਾ ਸੁਚੇਤ : ਮੈਨੇਜਰ ਕਰਨੈਲ ਸਿੰਘ ਵਿਰਕ
ਪੰਚਮੀ ਦੇ ਦਿਹਾੜੇ ਸਮੇਤ ਗੁਰਦੁਆਰਾ ਸਾਹਿਬ ਅੰਦਰ ਹੁੰਦੇ ਧਾਰਮਕ ਸਮਾਗਮ ਦੌਰਾਨ ਸੰਗਤਾਂ ਦੀ ਆਮਦ ਅਤੇ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ‘ਵਾਈਸ ਸੰਦੇਸ਼’ ਦੀ ਸ਼ੁਰੂਆਤ ਕੀਤੀ ਗਈ। ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ‘ਵਾਈਸ ਸੰਦੇਸ਼’ ਦੀ ਵਰਤੋਂ ਗੁਰਦੁਆਰਾ ਕੰਪਲੈਕਸ ਵਿਚ ਹੋਵੇਗੀ, ਜਿਸ ਵਿਚ ਵੱਖੋ ਵੱਖ ਤਿੰਨ ਭਾਸ਼ਾਵਾਂ, ਪੰਜਾਬੀ, ਹਿੰਦੀ, ਇੰਗਲਿਸ਼ ਵਿਚ ਸੰਗਤਾਂ ਨੂੰ ਸੁਚੇਤ ਕੀਤਾ ਜਾਵੇਗਾ ਕਿ ਸੰਗਤ ਆਪਣੇ ਨਾਲ ਲੈ ਕੇ ਆਉਂਦੇ ਸਾਜੋ ਸਾਮਾਨ ਦੀ ਦੇਖਭਾਲ ਕਰੇ, ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਆਪਣੇ ਜੇਬ ਵਿਚ ਨਾ ਲੈ ਕੇ ਆਵੇ, ਵਾਹਨਾਂ ਨੂੰ ਤਰਤੀਬ ਵਿਚ ਖੜ੍ਹਾ ਕਰੇ। ਉਨ੍ਹਾਂ ਕਿਹਾ ਕਿ ਵਾਈਸ ਸੰਦੇਸ਼ ਤਹਿਤ ਲੰਗਰ ਹਾਲ, ਜੋੜੇ ਘਰ, ਕੜਾਹ ਪ੍ਰਸ਼ਾਦ ਕਾਊਂਟਰ ਸਮੇਤ ਗੁਰਦੁਆਰਾ ਕੰਪਲੈਕਸ ਅੰਦਰ ਵੱਖੋ ਵੱਖ ਥਾਵਾਂ ’ਤੇ ਸੰਗਤਾਂ ਨੂੰ ਸੁਚੇਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ।

(ਡੱਬੀ)
ਸਿੱਖ ਗੈਲਰੀ ਅੰਦਰ ਇਤਿਹਾਸ ਨਾਲ ਜੋੜਦੀ ਚਿੱਤਰ ਪ੍ਰਦਰਸ਼ਨੀ ਦੇ ਸੰਗਤਾਂ ਨੇ ਕੀਤੇ ਦਰਸ਼ਨ
ਗੁਰਦੁਆਰਾ ਸਾਹਿਬ ਵਿਖੇ ਦਸ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਜੋੜਦੀ ਸਿੱਖ ਗੈਲਰੀ ’ਚ ਸੰਗਤਾਂ ਨੇ ਚਿੱਤਰ ਪ੍ਰਦਰਸ਼ਨੀ ਦੇ ਦਰਸ਼ਨ ਕੀਤੇ। ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਨੇ ਮੱਥਾ ਟੇਕਣ ਉਪਰੰਤ ਆਪਣਾ ਸਮਾਂ ਸਿੱਖ ਗੈਲਰੀ ’ਚ ਗੁਰੂ ਇਤਿਹਾਸ ਨਾਲ ਜੁੜਕੇ ਬਤੀਤ ਕੀਤਾ। ਸਿੱਖ ਗੈਲਰੀ ’ਚ ਵੱਖ-ਵੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਬਾਰੇ ਅਤੇ ਇਤਿਹਾਸ ਅੰਦਰ ਆਪਣੀ ਬਹਾਦਰੀ ਅਤੇ ਦਲੇਰੀ ਦਾ ਲੋਹਾ ਮਨਾਉਣ ਵਾਲੇ ਯੋਧਿਆਂ ਵੱਲੋਂ ਲੜੀਆਂ ਗਈਆਂ ਜੰਗਾਂ ਬਾਰੇ ਲੱਗੀਆਂ ਤਸਵੀਰਾਂ ਰਾਹੀਂ ਜਾਣਕਾਰੀ ਹਾਸਲ ਕੀਤੀ।



Scroll to Top