Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਪ ਲਗਾਇਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 September, 2023, 04:41 PM

ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਪ ਲਗਾਇਆ
-ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਦਿੱਤੀ ਜਾਣਕਾਰੀ
ਪਾਤੜਾਂ, 19 ਸਤੰਬਰ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸਾਂ-ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਦੇ ਪ੍ਰਬੰਧਾਂ ’ਚ ਸੀ.ਆਰ.ਐਮ.ਸਕੀਮ ਅਧੀਨ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ –ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਪਾਤੜਾਂ ਦੇ ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜੁਪਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਕਟਾਈ ਕਰਨ ਉਪਰੰਤ ਬਚੀ ਹੋਈ ਪਰਾਲੀ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ –ਖੂੰਹਦ ਜ਼ਮੀਨ ਵਿੱਚ ਹੀ ਵਾਉਣ ਜਿਸ ਨਾਲ ਜ਼ਮੀਨ ਦੇ ਖੁਰਾਕੀ ਤੱਤਾ ਵਿੱਚ ਵਾਧਾ ਹੁੰਦਾ ਹੈ ਅਤੇ ਖਾਦ ਦੀ ਵਰਤੋਂ ਘੱਟ ਹੁੰਦੀ ਹੈ। ਫ਼ਸਲਾਂ ਉੱਪਰ ਬਿਮਾਰੀਆਂ ਹਮਲਾ ਘੱਟ ਹੁੰਦਾ ਹੈ, ਅਤੇ ਪਾਣੀ ਦੀ ਬੱਚਤ ਹੁੰਦੀ ਹੈ, ਫ਼ਸਲਾਂ ਦੇ ਝਾੜ ਵਿੱਚ ਵਾਧਾ ਹੁੰਦਾ ਹੈ। ਕਿਸਾਨਾਂ ਭਰਾਵਾਂ ਨੂੰ ਸਰਫੇਸ ਸੀਡਰ ਦੀ ਮਸ਼ੀਨ ਜੋ ਕਿ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਉਸ ਨਾਲ ਪਰਾਲੀ ਨੂੰ ਬਰੀਕ ਕੁਤਰਾ ਕਰਨ ਦੇ ਨਾਲ ਨਾਲ ਕਣਕ ਦੀ ਬਿਜਾਈ ਕਰਨ ਦੀ ਵਿਧੀ ਬਾਰੇ ਜਾਣੂ ਕਰਵਾਇਆ ਗਿਆ। ਜਿਸ ਨਾਲ ਕਣਕ ਦੀ ਬਿਜਾਈ ਉਪਰ ਖਰਚਾ ਘੱਟ ਆਉਂਦਾ ਹੈ ਅਤੇ ਨਦੀਨ ਵੀ ਘੱਟ ਉਗਦੇ ਹਨ।
ਇਸ ਮੌਕੇ ਉੱਪਰ ਹਾਜ਼ਰ ਕਿਸਾਨ ਬਲਵੀਰ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਵੱਲੋਂ ਹਾਜ਼ਰ ਸਟਾਫ਼ ਗੁਰਵਿੰਦਰ ਸਿੰਘ, ਏ.ਟੀ.ਐਮ. ਜਤਿੰਦਰ ਸਿੰਘ ਹਾਜ਼ਰ ਸਨ।



Scroll to Top