Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 3:05 am

+91 90915 01313 , +91 90916 01313

punjabbanni@gmail.com
punjabbani@yahoo.com

ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ

ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ

ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ
ਸ੍ਰੀ ਮੁਕਤਸਰ ਸਾਹਿਬ ,19 ਸਤੰਬਰ 2023: ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਪ੍ਰਾਈਵੇਟ ਕੰਪਨੀ ਦੀਪ ਟਰੈਵਲਜ਼ ਦੀ ਬੱਸ ਨਹਿਰ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖਾਲਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਡਿਪਟੀ ਕਮਿਸ਼ਨਰ ਰੂਹੀ ਦੁੱਗ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਗੈਰ ਸਰਕਾਰੀ ਤੌਰ ਤੇ ਮ੍ਰਿਤਕਾਂ ਦੀ ਗਿਣਤੀ ਅੱਧੀ ਦਰਜਨ ਦੱਸੀ ਜਾ ਰਹੀ ਹੈ ਅਤੇ ਏਨੇ ਵਿਅਕਤੀ ਨਹਿਰ ‘ਚ ਰੁੜ੍ਹ ਗਏ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਗੋਤਾਖੋਰਾਂ ਨੂੰ ਸੱਦਿਆ ਜਾ ਰਿਹਾ ਹੈ। ਰਾਹਤ ਕਾਰਜਾਂ ਵਿੱਚ ਜੁਟੇ ਲੋਕਾਂ ਵੱਲੋਂ ਹੁਣ ਤੱਕ 3 ਤਿੰਨ ਦਰਜਨ ਵਿਅਕਤੀਆਂ ਨੂੰ ਬਚਾਇਆ ਜਾ ਚੁੱਕਾ ਹੈ।

ਲੋਕਾਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੌਕੇ ਜ਼ਿਆਦਾ ਮੀਂਹ ਪੈਣ ਕਾਰਨ ਰਾਹਤ ਕਾਰਜਾਂ ’ਚ ਅੜਿੱਕਾ ਪੈਦਾ ਹੋ ਰਿਹਾ ਹੈ। ਬਾਰਿਸ਼ ਦੌਰਾਨ ਵੀ ਆਮ ਲੋਕ ਸਵਾਰੀਆਂ ਨੂੰ ਬਾਹਰ ਕੱਢਣ ਲਈ ਡਟੇ ਹੋਏ ਹਨ। ਵੇਰਵਿਆਂ ਮੁਤਾਬਿਕ ਦੀਪ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਝਬੇਲਵਾਲੀ ਕੋਲ ਨਹਿਰ ’ਚ ਡਿੱਗ ਗਈ। ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ‌ ‌।ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ

ਇਸ ਮੰਦਭਾਗੇ ਹਾਦਸੇ ਦਾ ਪਤਾ ਲੱਗਦਿਆਂ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਨਾਲ ਮੌਕੇ ਤੇ ਪੁੱਜੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਲੋੜੀਂਦੇ ਨਿਰਦੇਸ਼ ਦਿੱਤੇ ।ਇਸ ਘਟਨਾ ਸਬੰਧੀ ਅਫਸੋਸ ਜਾਹਿਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ’ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ਼ ਜਾਰੀ ਹਨ। ਉਨ੍ਹਾਂ ਗੋਤਾਖੋਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਘਟਨਾ ਸਥਾਨ ’ਤੇ ਪੁੱਜਣ ਅਤੇ ਜ਼ਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ।

Advertisement
Advertisement
Advertisement
Advertisement
Scroll to Top