Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ 'ਤੇ ਕਤਲ ਕਰਾਉਣ ਲਈ ਭਾਰਤ ਦੀਆਂ ਖੁਫੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 September, 2023, 05:02 PM

ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ ‘ਤੇ ਕਤਲ ਕਰਾਉਣ ਲਈ ਭਾਰਤ ਦੀਆਂ ਖੁਫੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ
ਕੈਨੇਡਾ ਵੱਲੋਂ ਵਾਪਿਸ ਭੇਜੇ ਜਾ ਰਹੇ ਡਿਪਲੋਮੈਟ ਪੰਜਾਬ ਕੇਡਰ ਦੇ ਆਈ ਪੀ ਐਸ ਪਵਨ ਕੁਮਾਰ ਰਾਏ, ਏਥੇ ਵੀ ਰਹੇ ਸਦਾ ਚਰਚਾ ‘ਚ

ਨਵੀਂ ਦਿੱਲੀ, 19 ਸਤੰਬਰ 2023 ਕੈਨੇਡਾ ਸਰਕਾਰ ਨੇ ਜਿਸ ਰਾਅ ਦੇ ਸਟੇਸ਼ਨ ਇੰਚਾਰਜ ਅਤੇ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੈਨੇਡਾ ਛੱਡਣ ਦੇ ਆਦੇਸ਼ ਦਿੱਤੇ ਹਨ ਉਹ ਪੰਜਾਬ ਕੇਡਰ ਦੇ 1997 ਬੈਚ ਦੇ ਆਈ ਪੀ ਐਸ ਅਧਿਕਾਰੀ ਹਨ। ਉਹ ਜਿੰਨਾ ਚਿਰ ਪੰਜਾਬ ‘ਚ ਰਹਿੰਦੇ ਹਮੇਸ਼ ਚਰਚਾ ‘ਚ ਆਉਂਦੇ ਰਹੇ ਅਤੇ ਜਦੋਂ ਉਹ ਅੰਮ੍ਰਿਤਸਰ ‘ਚ ਐਸ ਪੀ ਸਿਟੀ ਤਾਇਨਾਤ ਸਨ ਤਾਂ ਉਨ੍ਹਾਂ ਨੇ ਇੱਕੋ ਪਰਿਵਾਰ ਦੇ 5 ਜੀਆਂ ਵੱਲੋਂ ਆਤਮ ਹੱਤਿਆ ਕਾਂਡ ਦੇ ਮਾਮਲੇ ‘ਚ ਅੰਮ੍ਰਿਤਸਰ ਦੇ ਐਸ ਐਸ ਪੀ ਕੁਲਤਾਰ ਸਿੰਘ ਦੇ ਖਿਲਾਫ ਜਾਂਚ ਕੀਤੀ ਸੀ ਜਿਸ ‘ਚ ਉਨ੍ਹਾਂ ਨੇ ਕੁਲਤਾਰ ਸਿੰਘ ਨੂੰ ਸਜ਼ਾ ਦਿਵਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ।
ਇਸ ਤੋਂ ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ ‘ਤੇ ਕਤਲ ਕਰਾਉਣ ਲਈ ਭਾਰਤ ਦੀਆਂ ਖੁਫੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਜਿਹੇ ਇਲਜ਼ਾਮਾਂ ਤੋਂ ਬਾਅਦ ਪੂਰੇ ਕੈਨੇਡਾ ਅਤੇ ਭਾਰਤ ‘ਚ ਤਹਿਲਕਾ ਮੱਚ ਗਿਆ ਹੈ। ਇਸਤੋਂ ਇਲਾਵਾ ਉਨ੍ਹਾਂ ਨੇ ਇੱਕ ਅਕਾਲੀ ਐਮ ਐਲ ਏ ਦੀ ਗੱਡੀ ‘ਚੋਂ 10 ਕਿੱਲੋ ਹੈਰੋਇਨ ਅਕਾਲੀ ਸਰਕਾਰ ਦੌਰਾਨ ਹੀ ਫੜੀ ਸੀ, ਜਿਸ ਕਰਕੇ ਇਨ੍ਹਾਂ ਦਾ ਤੁਰੰਤ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਅਧਿਕਾਰੀ ਸ਼ਿਵ ਕੁਮਾਰ ਦੇ ਲੜਕੇ ਨੂੰ ਜਲੰਧਰ ‘ਚ ਹੋਈ ਹੀਰਿਆਂ ਦੀ ਡਕੈਤੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ।
2018 ‘ਚ ਇਹ ਵਿਦੇਸ਼ ਮੰਤਰਾਲੇ ‘ਚ ਬਤੌਰ ਸੈਕਟਰੀ ਪ੍ਰੋਸੋਨਲ ਵੱਜੋਂ ਤਾਇਨਾਤ ਹੋਏ ਸਨ, ਉਸ ਤੋਂ ਬਾਅਦ ਇਹ ਰਾਅ ‘ਚ ਚਲੇ ਗਏ ਸਨ ਅਤੇ ਇਨ੍ਹਾਂ ਨੂੰ ਕੈਨੇਡਾ ‘ਚ ਤਾਇਨਾਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ। ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 910 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਦੋਸ਼ ਲਗਾ ਰਹੇ ਹਨ।

ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ।
ਉਥੇ ਹੀ ਭਾਰਤ ਨੇ ਕੈਨੇਡਾ ਵੱਲੋਂ ਹਰਦੀਪ ਸਿੰਘ ਨਿੱਝਰ ਆਗੂ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਲਾਏ ਦੋਸ਼ ਖਾਰਜ ਕਰ ਦਿੱਤੇ ਹਨ। ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਅਸੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਉਹਨਾਂ ਦੀ ਸੰਸਦ ਵਿਚ ਦਿੱਤੇ ਬਿਆਨ ਨੂੰ ਵੇਖਿਆ ਹੈ ਤੇ ਅਸੀਂ ਇਸ ਬੇਤੁਕੇ ਦੋਸ਼ ਨੂੰ ਖਾਰਜ ਕਰਦੇ ਹਾਂ। ਅਸੀਂ ਇਕ ਲੋਕਤੰਤਰੀ ਸਿਆਸਤ ਵਾਲਾ ਮੁਲਕ ਹਾਂ ਤੇ ਕਾਨੂੰਨ ਦੇ ਰਾਜ ਪ੍ਰਤੀ ਸਾਡੀ ਮਜ਼ਬੂਤ ਵਚਨਬੱਧਤਾ ਹੈ।
ਭਾਰਤ ਨੇ ਵੀ ਕੈਨੇਡਾ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ ‘ਤੇ ਨਾਰਾਜ਼ਗੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਡਿਪਲੋਮੈਟ ਨੂੰ ਕੈਨੇਡਾ ਵੱਲੋਂ ਕੱਢਣ ਤੋਂ ਬਾਅਦ ਭਾਰਤ ਨੇ ਵੀ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਕੱਢੇ ਜਾਣ ਦੀ ਵੀ ਜਾਣਕਾਰੀ ਦਿੱਤੀ ਗਈ। ਇਸ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ।



Scroll to Top