Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਡਿਪਟੀ ਕਮਿਸ਼ਨਰ ਵੱਲੋਂ ਪਬਲਿਕ ਕਾਲਜ ਸਮਾਣਾ ਤੋਂ ਆਗਾਜ਼

ਦੁਆਰਾ: Punjab Bani ਪ੍ਰਕਾਸ਼ਿਤ :Wednesday, 20 September, 2023, 07:55 PM

ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਡਿਪਟੀ ਕਮਿਸ਼ਨਰ ਵੱਲੋਂ ਪਬਲਿਕ ਕਾਲਜ ਸਮਾਣਾ ਤੋਂ ਆਗਾਜ਼
-ਦੁਵੱਲੇ ਸੰਵਾਦ ਪ੍ਰੋਗਰਾਮ ‘ਚ ਵਿਦਿਆਰਥੀਆਂ ਨੇ ਨਸ਼ੇ ਲੱਗਣ ਕਾਰਨ ਦੱਸਦਿਆਂ ਨਸ਼ਿਆਂ ਤੋਂ ਖਹਿੜਾ ਛੱਡਣ ਦੇ ਸੁਝਾਓ ਵੀ ਦਿੱਤੇ
-ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ‘ਚ ਲਿਜਾਇਆ ਜਾਵੇਗਾ-ਸਾਕਸ਼ੀ ਸਾਹਨੀ
-ਕਿਹਾ, ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਰਹੀ ਹੈ ਨੌਕਰੀਆਂ ਤੇ ਕਾਰੋਬਾਰ ਕਰਨ ਦੇ ਅਥਾਹ ਮੌਕੇ
-ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਖ਼ੁਦ ਦੂਰ ਰਹਿਣ ਤੇ ਦੂਸਰਿਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਦਿਵਾਇਆ
ਸਮਾਣਾ/ਪਟਿਆਲਾ, 20 ਸਤੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਨਸ਼ਿਆਂ ਵਿਰੁੱਧ ਜੰਗ ਨੂੰ ਵਿੱਦਿਅਕ ਸੰਸਥਾਵਾਂ ਵਿੱਚ ਲਿਜਾਣ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਆਗਾਜ਼ ਅੱਜ ਪਬਲਿਕ ਕਾਲਜ ਸਮਾਣਾ ਤੋਂ ਕੀਤਾ। ਵਿਦਿਆਰਥੀਆਂ ਨਾਲ ਕੀਤੇ ਨਿਵੇਕਲੇ ਦੁਵੱਲੇ ਸੰਵਾਦ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਲੱਤ ਦੇ ਸ਼ਿਕਾਰ ਹੋਣ ਦੇ ਕਾਰਨ ਵੀ ਵਿਦਿਆਰਥੀਆਂ ਤੋਂ ਹੀ ਜਾਣੇ ਤੇ ਨਸ਼ਿਆਂ ਦੀ ਬੰਦੀ ਤੋਂ ਖਹਿੜਾ ਛੁਡਾ ਕੇ ਆਜ਼ਾਦ ਰਹਿਣ ਦਾ ਸੱਦਾ ਦਿੱਤਾ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਨੂੰ ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਉਹ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਜ਼ਿਲ੍ਹੇ ਅੰਦਰ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਤੇ ਆਪਣੇ ਕਾਰੋਬਾਰ ਕਰਨ ਦੇ ਅਥਾਹ ਮੌਕੇ ਪ੍ਰਦਾਨ ਕਰ ਰਹੀ ਹੈ ਪਰ ਲੋੜ ਹੈ ਕਿ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿਕੇ ਆਪਣੇ ਟੀਚੇ ਮਿੱਥਣ ਤੇ ਮਿਹਨਤ ਕਰਨ।
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਹੋਏ ਦੂਸਰੇ ਵਿਅਕਤੀਆਂ ਦੀ ਮਦਦ ਕਰਨ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਪਟਿਆਲਾ ਵਿਖੇ ਸਾਕੇਤ ਨਸ਼ਾ ਮੁਕਤੀ ਕੇਂਦਰ ਵਿਖੇ ਸ਼ੁਰੂ ਕੀਤੀ ਗਈ ਸਹਿਯੋਗੀ ਹੈਲਪਲਾਈਨ 0175-2213385 ਦਾ ਲਾਭ ਲੈਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚੋਂ ਇੱਕ ਸਾਲ ਦੇ ਅੰਦਰ-ਅੰਦਰ ਨਸ਼ਿਆਂ ਦੀ ਜੜ੍ਹ ਪੁੱਟਣ ਦੇ ਕੀਤੇ ਐਲਾਨ ਨੂੰ ਪੂਰਾ ਕਰਨ ਲਈ ਵਿਦਿਆਰਥੀਆਂ ਦਾ ਸਹਿਯੋਗ ਲੈਕੇ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਦੁਵੱਲੇ ਸੰਵਾਦ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਖ਼ੁਦ ਦੂਰ ਰਹਿਣ ਤੇ ਦੂਸਰਿਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਵੀ ਕਰਵਾਇਆ ਅਤੇ ਕਿਹਾ ਕਿ ਨੌਜਵਾਨ ਵਲੰਟੀਅਰ ਬਣਕੇ ਆਪਣੇ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ। ਇਸ ਦੌਰਾਨ ਰੈਡ ਆਰਟਸ ਪੰਜਾਬ ਥੀਏਟਰ ਗਰੁੱਪ ਨੇ ਨੁਕੜ ਨਾਟਕ ਕਰਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਤ ਲਗਾਉਣ ਵਾਲੀ ਮਾੜੀ ਸੰਗਤ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ।
ਇਸ ਦੌਰਾਨ ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਨੇਹਾ ਅਗਰਵਾਲ, ਕਾਲਜ ਪ੍ਰਿੰਸੀਪਲ ਜਤਿੰਦਰ ਦੇਵ, ਸਾਕੇਤ ਨਸ਼ਾ ਮੁਕਤੀ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਨਰਸਿੰਗ ਅਫ਼ਸਰ ਪਰਮਿੰਦਰ ਸਿੰਘ ਕਾਲਜ ਅਧਿਆਪਕ ਸਮਸ਼ੇਰ ਸਿੰਘ, ਡਾ. ਪੀ.ਐਸ ਸੰਧੂ, ਗੁਰਦੇਵ ਸਿੰਘ ਟਿਵਾਣਾ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਵੀ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟਾਏ।



Scroll to Top