6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ

6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ
ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ
ਦਿੱਲੀ-20-Sep-ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਦੀ ਗਵਾਹ ਚਾਮ ਕੌਰ ਨੇ ਕਿਹਾ ਸੀ ਕਿ ਸੱਜਣ ਕੁਮਾਰ ਦੰਗਿਆਂ ਦੌਰਾਨ ਭੀੜ ਨੂੰ ਭੜਕਾ ਰਿਹਾ ਸੀ। ਅਦਾਲਤ ਨੇ ਸਾਰੇ ਗਵਾਹਾਂ ਨੂੰ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ ‘ਤੇ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 ‘ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ‘ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ ‘ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ ‘ਤੇ ਦੋਸ਼ ਆਇਦ ਕੀਤੇ ਸਨ।
ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ ‘ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸੀ ਜਿਸ ਦਾ ਇੱਕੋ ਇੱਕ ਇਰਾਦਾ 1 ਨਵੰਬਰ 1984 ਨੂੰ ਗੁਲਾਬ ਬਾਗ, ਨਵਾਦਾ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।
