Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 September, 2023, 07:51 PM

ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਸਤੰਬਰ:

ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਉਹਨਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਵਿੱਚ ਮਲਟੀ-ਮੀਡੀਆ ਐਨੀਮੇਸ਼ਨ ਐਂਡ ਸਪੈਸ਼ਲ ਇਫੈਕਟਸ, ਸਮਾਰਟ ਫੋਨ ਟੈਕਨੀਸ਼ੀਅਨ-ਕਮ-ਐਪ ਟੈਸਟਰ, ਐਡੀਟਿਵ ਮੈਨੀਫੈਕਚਰਿੰਗ ਟੈਕਨੀਸ਼ੀਅਨ (3 ਡੀ ਪ੍ਰਿਟਿੰਗ), ਲਿਫਟ ਐਂਡ ਐਕਸੀਲੇਟਰ ਮਕੈਨਿਕ, ਡਰੋਨ ਟੈਕਨੀਸ਼ੀਅਨ, ਐਡਵਾਂਸ ਸੀ.ਐਨ.ਸੀ. ਮਸ਼ੀਨਿੰਗ, ਆਈ.ਓ.ਟੀ. ਟੈਕਨੀਸ਼ੀਅਨ (ਸਮਾਰਟ ਐਗਰੀਕਲਚਰ), ਸੋਲਰ ਟੈਕਨੀਸ਼ੀਅਨ ਅਤੇ ਮਕੈਨਿਕ ਇਲੈਕਟ੍ਰਿਕ ਵਾਹਨ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਹਨਾਂ ਕੋਰਸਾਂ ਨੂੰ ਸ਼ੁਰੂ ਕਰਨ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਨੌਕਰੀ ਹਾਸਲ ਕਰਨ ਦੇ ਯੋਗ ਬਣਾਉਣ ਦੇ ਨਾਲ-ਨਾਲ ਉਹਨਾਂ ਨੂੰ ਉੱਦਮੀ ਬਣਾਉਣਾ ਵੀ ਹੈ। ਸ. ਬੈਂਸ ਨੇ ਦੱਸਿਆ ਕਿ ਜਿਹੜੇ ਕੋਰਸ ਸ਼ੁਰੂ ਕੀਤੇ ਗਏ ਹਨ, ਉਹਨਾਂ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਸਿੱਖਿਅਤ ਕਾਮਿਆਂ ਦੀ ਬਹੁਤ ਮੰਗ ਹੈ।

ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਨਵੇਂ ਕੋਰਸ ਸੂਬੇ ਦੇ 25 ਸਰਕਾਰੀ ਆਈ.ਟੀ.ਆਈ. ਵਿੱਚ ਸ਼ੁਰੂ ਕੀਤੇ ਗਏ ਹਨ ਜਿੱਥੇ ਕਿ ਇਹਨਾਂ ਕੋਰਸਾਂ ਲਈ 653 ਨਵੀਆਂ ਸੀਟਾਂ ਅਲਾਟ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਨਵੇਂ ਕੋਰਸਾਂ ਲਈ ਅਧਿਆਪਕਾਂ ਦੀ ਭਰਤੀ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਤਕਨੀਕੀ ਮਾਹਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।



Scroll to Top