Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Friday, 22 September, 2023, 04:58 PM

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

-ਜ਼ਿਲ੍ਹੇ ਨੂੰ ਓ.ਡੀ.ਐਫ. ਪਲਸ ਬਣਾਉਣ ਲਈ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ : ਸਾਕਸ਼ੀ ਸਾਹਨੀ

-ਕਿਹਾ, ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ

-ਮਗਨਰੇਗਾ ਤਹਿਤ ਮਿਲਣ ਵਾਲੇ ਕੰਮ ਦੀ ਕੀਤੀ ਸਮੀਖਿਆ

ਪਟਿਆਲਾ, 22 ਸਤੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਮਹੀਨਾਵਾਰ ਮੀਟਿੰਗ ਦੌਰਾਨ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਨੂੰ ਓ.ਡੀ.ਐਫ. ਪਲਸ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਮੌਕੇ ‘ਤੇ ਜਾਕੇ ਨਿਗਰਾਨੀ ਕਰਨਾ ਯਕੀਨੀ ਬਣਾਉਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਵੱਲੋਂ ਟੀਚੇ ਪੂਰੇ ਕਰਨ ਲਈ ਕੀਤੇ ਗਏ ਕੰਮ ਦੀ ਸਹਾਰਨਾ ਕੀਤੀ ਅਤੇ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਨੂੰ ਪੂਰੇ ਦਿਨ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਟੀਚਿਆਂ ਨੂੰ ਸੋ ਫ਼ੀਸਦੀ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਫੇਅਰ ਪ੍ਰਾਈਜ਼ ਸ਼ਾਪ, ਬੂਟੇ ਲਗਾਉਣ ਦੀ ਮੁਹਿੰਮ ਸਮੇਤ ਪਿੰਡਾਂ ‘ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ। ਮੀਟਿੰਗ ਵਿੱਚ ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ। ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਹਦਾਇਤ ਵੀ ਕੀਤੀ।



Scroll to Top