Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ

ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ

ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ
ਚੰਡੀਗੜ੍ਹ, 20 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਲਾਗੂ ਕਰਨ ਦਾ ਸੱਦਾ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਇਹ ਬਿੱਲ ਜਨਗਣਨਾ ਤੇ ਹੱਦਬੰਦੀ ਦਾ ਕੰਮ ਮੁਕੰਮਲ ਹੋਣ ਮਗਰੋਂ 5 ਤੋਂ 7 ਸਾਲਾਂ ਬਾਅਦ ਹੀ ਲਾਗੂ ਕਰਨਾ ਹੈ ਤਾਂ ਫਿਰ ਇਸਨੂੰ ਅਗਲੀਆਂ ਚੋਣਾਂ ਤੋਂ ਪਹਿਲਾਂ ਲਿਆਉਣ ਦਾ ਕੀ ਮਕਸਦ ਹੈ?
ਅਕਾਲੀ ਦਲ ਵੱਲੋਂ ਬਿੱਲ ’ਤੇ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਦਲੇਰੀ ਨਾਲ ਸਵਾਲ ਕੀਤਾ ਕਿ ਜਨਗਣਨਾ ਦਾ ਕੰਮ ਪਹਿਲੀ ਵਾਰ ਕੋਰੋਨਾ ਦਾ ਬਹਾਨਾ ਲਗਾ ਕੇ ਦੋ ਸਾਲ ਕਿਉਂ ਲਟਕਾਇਆ ਗਿਆ ਹੈ ਜਦੋਂ ਕਿ ਚੀਨ, ਬਰਤਾਨੀਆ ਵਰਗੇ ਦੇਸ਼ਾਂ ਨੇ ਆਪਣੇ ਮੁਲਕਾਂ ਵਿਚ ਇਹ ਕੰਮ ਮੁਕੰਮਲ ਕਰ ਲਿਆ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਸਪਸ਼ਟ ਨਹੀਂ ਹੈ ਕਿ ਜਨਗਣਨਾ ਕਦੋਂ ਹੋਵੇਗੀ ਤੇ ਹੱਦਬੰਦੀ ਦੀ ਪ੍ਰਕਿਰਿਆ ਕਦੋਂ ਮੁਕੰਮਲ ਕੀਤਾ ਜਾਵੇਗਾ।
ਉਹਨਾਂ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਜਦੋਂ ਮਹਿਲਾ ਰਾਖਵਾਂਕਰਨ ਬਿੱਲ ਦਾ ਵਾਅਦਾ 2014 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ ਤਾਂ ਹੁਣ ਇਸ ਬਿੱਲ ਨੂੰ ਲਿਆਉਣ ਦੀ ਕੀ ਕਾਹਲ ਸੀ? ਉਹਨਾਂ ਕਿਹਾ ਕਿ ਸਰਕਾਰ ਪਿਛਲੇ ਸਾਢੇ 9 ਸਾਲਾਂ ਤੋਂ ਕੀ ਕਰ ਰਹੀ ਸੀ? ਉਹਨਾਂ ਨੇ ਆਖਿਆ ਕਿ ਮਹਿਲਾ ਰਾਖਵਾਂਕਰਨ ਲਾਗੂ ਕਰਨ ਵਾਸਤੇ ਕੋਈ ਸਮਾਂ ਹੱਦ ਨਾ ਹੋਣ ਕਾਰਨ ਭਾਜਪਾ ਪਹਿਲਾਂ ਵੀ ਮੁਸ਼ਕਿਲਾਂ ਵਿਚ ਉਲਝੀ ਹੈ ਤੇ ਇਸ ’ਤੇ ਔਰਤਾਂ ਦੀਆਂ ਵੋਟਾਂ ਲੈਣ ਵਾਸਤੇ ’ਜੁਮਲੇਬਾਜ਼ੀ’ ਕਰਨ ਦੇ ਦੋਸ਼ ਲੱਗੇ ਹਨ।
ਹਰਸਿਮਰਤ ਕੌਰ ਬਾਦਲ ਨੇ ਸਾਲਾਂ ਬੱਦੀ ਇਸ ਬਿੱਲ ਨੂੰ ਲਟਕਾਉਣ ਦੇ ਦੱਸੇ ਜਾ ਰਹੇ ਕਾਰਨਾਂ ਨੂੰ ਸਿਰਫ ਬਹਾਨੇ ਕਰਾਰ ਕਰਾਰ ਦਿੱਤਾ। ਉਹਨਾਂ ਕਿਹਾ ਕਿ ਜੇਕਰ ਦੇਸ਼ ’ਨੋਟਬੰਦੀ’ ਤੇ ’ਲਾਕਡਾਊਨ’ ਮਿੰਟਾਂ ਵਿਚ ਲਾਗੂ ਕਰ ਸਕਦਾ ਹੈ ਤਾਂ ਫਿਰ ਇਹ ਮਹਿਲਾ ਰਾਖਵਾਂਕਰਨ ਫੌਰੀ ਲਾਗੂ ਕਿਉਂ ਨਹੀਂ ਕਰ ਸਕਦਾ?
ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪਹਿਲੀ ਲੋਕ ਸਭਾ ਵਿਚ ਸਿਰਫ 24 ਮਹਿਲਾ ਸੰਸਦ ਮੈਂਬਰ ਸਨ ਜੋ 9 ਫੀਸਦੀ ਬਣਦੇ ਹਨ ਜਦੋਂ ਕਿ ਇਸ ਵੇਲੇ 798 ਮਹਿਲਾ ਸੰਸਦ ਮੈਂਬਰ ਹਨ। ਉਹਨਾਂ ਕਿਹਾ ਕਿ ਇਸ ਸਦਨ ਵਿਚ ਹਰ 13 ਸੰਸਦ ਮੈਂਬਰਾਂ ਵਿਚੋਂ 11 ਪੁਰਸ਼ ਹਨ ਤੇ ਸਾਡੀਆਂ ਵਿਧਾਨ ਸਭਾਵਾਂ ਵਿਚ ਮਹਿਲਾ ਪ੍ਰਤੀਨਿਧਾਂ ਦੀ ਅਣਹੋਂਦ ਹੈ। ਉਹਨਾਂ ਜ਼ੋਰਦੇ ਕੇ ਕਿਹਾ ਕਿ ਇਸ ਅਸੰਤੁਲਨ ਨੂੰ ਤੁਰੰਤ ਦਰੁੱਸਤ ਕਰਨ ਦੀ ਲੋੜ ਹੈ। ਬਾਦਲ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਸ਼ਵ ਦੇ ਸੰਕੇਤਾਂ ਨੇ ਵੀ ਇਸ ਨੂੰ ਤੁਰੰਤ ਲਾਗੂ ਕਰਨ ਦਾ ਸੰਕੇਤ ਦਿੱਤਾ ਹੈ।

Advertisement
Advertisement
Advertisement
Advertisement
Scroll to Top