ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ 'ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ‘ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ
ਪਟਿਆਲਾ, 21 ਸਤੰਬਰ:
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੇ ਈਕੋ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਪ੍ਰੋ. (ਡਾ) ਕੁਸੁਮ ਲਤਾ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ‘ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ’ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਵੱਛਤਾ ਮਿਸ਼ਨ-ਸਵੱਛਤਾ ਹੀ ਸੇਵਾ ਤਹਿਤ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਦਾ ਇੱਕ ਹਿੱਸਾ ਸੀ।
ਇਸ ਮੌਕੇ ਵਿਦਿਆਰਥੀਆਂ ਨੇ ਵਿਸ਼ੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਪਲਾਸਟਿਕ ਉਤਪਾਦਾਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਵਿੱਚ ਯੋਗਦਾਨ ਪਾਉਣ ਦਾ ਅਹਿਦ ਲਿਆ।
ਡਾ. ਜਸਪ੍ਰੀਤ ਕੌਰ (ਇੰਚਾਰਜ ਈਕੋ ਕਲੱਬ) ਨੇ ਪਲਾਸਟਿਕ ਉਤਪਾਦਾਂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਡਾ. ਤਰਨਦੀਪ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਸੈਮੀਨਾਰ ਉਪਰੰਤ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥੀਆਂ ਲਈ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਆਦਰਸ਼ ਥੀਏਟਰ ਗਰੁੱਪ ਪਟਿਆਲਾ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਹ ਨਾਟਕ ਜੀਵਨ ਸੰਘਰਸ਼ ’ਤੇ ਆਧਾਰਿਤ ਸੀ। ਇਸ ਮੌਕੇ ਕਲਾਕਾਰਾਂ ਨੇ ਕਲਾਤਮਕ ਢੰਗ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਪੜ੍ਹਾਈ ਦੀ ਮਹੱਤਤਾ, ਅਮੀਰ ਅਤੇ ਗਰੀਬ ਦੇ ਪਾੜੇ ਨੂੰ ਪੂਰਾ ਕਰਨ ਲਈ। ਨਸ਼ਿਆਂ ਤੋਂ ਦੂਰ ਰਹਿਣਾ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਖਤ ਮਿਹਨਤ ਕਰਨਾ। ਡਾ. ਰਿਤੂ ਕਪੂਰ, ਡਾ: ਅਮਰਿੰਦਰ ਕੌਰ, ਜੈਸਮੀਨ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
