'84 ਦੇ ਸਿੱਖ ਨਸਲਕੁਸ਼ੀ ਕੇਸਾਂ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ : ਪ੍ਰੋ. ਬਡੂੰਗਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 September, 2023, 05:12 PM

’84 ਦੇ ਸਿੱਖ ਨਸਲਕੁਸ਼ੀ ਕੇਸਾਂ ‘ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ : ਪ੍ਰੋ. ਬਡੂੰਗਰ

ਪਟਿਆਲਾ 21 ਸਤੰਬਰ : ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਕੇਸਾਂ ਵਿਚ ਸਿੱਖਾਂ ਦੇ ਕਤਲ ਕੇਸ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ।
ਉਹਨਾਂ ਕਿਹਾ ਕਿ ਦਿੱਲੀ ਦੇ ਸੁਲਤਾਨਪੁਰੀ ਵਿੱਚ ਸੱਜਣ ਕੁਮਾਰ ਤੇ ਭੀੜ ਨੂੰ ਭੜਕਾਉਣ ਦੇ ਇਲਜ਼ਾਮ ਲੱਗੇ ਸਨ, ਜਿਸ ਦੇ ਸੰਬੰਧ ਵਿੱਚ 2010 ਵਿੱਚ ਕੜਕੜਡੂਮਾਂ ਅਦਾਲਤ ਨੇ ਸੱਜਣ ਕੁਮਾਰ ਸਣੇ ਬ੍ਰਹਮਾਨੰਦ, ਪੇਰੂ, ਕੁਸ਼ਲ ਅਤੇ ਵੇਦ ਪਰਕਾਸ਼ (ਚਾਰ ਵਿਅਕਤੀਆ) ਖ਼ਿਲਾਫ਼ ਦੰਗੇ ਭੜਕਾਉਣ ਦੇ ਮਾਨਯੋਗ ਅਦਾਲਤ ਵੱਲੋਂ ਦੋਸ਼ ਤੈਅ ਕੀਤੇ ਸਨ ਤੇ ਹੁਣ ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸੀ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਸਣੇ ਤਿੰਨ ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ, ਹਾਲਾਂਕਿ ਸੱਜਣ ਕੁਮਾਰ ਪਹਿਲਾਂ ਕਿ ਦਿੱਲੀ ਦੇ 84 ਨਸਲਕੁਸ਼ੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ ਤੇ ਦਿੱਲੀ ਕੋਟੇਨਮੈਂਟ ਏਰੀਏ ਵਿੱਚ 5 ਸਿੱਖਾਂ ਦੇ ਕਤਲ ਮਾਮਲੇ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਵੱਲੋਂ ਗਾਂਧੀ ਪਰਿਵਾਰ ਦੇ ਇਸ਼ਾਰਿਆਂ ਤੇ 40 ਸਾਲ ਪਹਿਲਾਂ ਪੂਰੀ ਯੋਜਨਾਬੰਦੀ ਨਾਲ ਸਿੱਖਾਂ ਤੇ ਹਮਲੇ ਕਰਵਾਏ ਗਏ, ਕਾਂਗਰਸ ਪਾਰਟੀ ਵੱਲੋਂ ਵੀ ਪੂਰੀ ਸਿੱਖ ਕੌਮ ਦੇ ਵਿਰੋਧ ਕੀਤੇ ਜਾਣ ਦੇ ਬਾਵਜੂਦ ਵੀ ਸੱਜਣ ਕੁਮਾਰ ਨੂੰ ਸਮੇਂ ਸਮੇਂ ਤੇ ਪੂਰਾ ਮਾਨ ਸਨਮਾਨ ਦਿੱਤਾ ਜਾਂਦਾ ਰਿਹਾ । ਪ੍ਰੋਫੈਸਰ ਬਡੂੰਗਰ
ਨੇ ਕਿਹਾ ਕਿ ਪੂਰੇ ਦੇਸ਼ ਭਰ ਵਿੱਚੋਂ ਸਿੱਖ ਕੌਮ ਹੀ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਕੌਮ ਰਹੀ ਹੈ ਤੇ ਇਸੇ ਕੌਮ ਨਾਲ ਨਾ ਹੀ ਕੇਂਦਰ ਸਰਕਾਰਾਂ ਅਤੇ ਨਾ ਹੀ ਅਦਾਲਤਾਂ ਵੱਲੋਂ ਇਨਸਾਫ਼ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿੱਖ ਕੌਮ ਨਾਲ ਸ਼ੁਰੂ ਤੋਂ ਹੀ ਬੇਗਾਨਗੀ ਦਾ ਅਹਿਸਾਸ ਕਰਵਾਉਂਦੀ ਆ ਰਹੀ ਹੈ ਤੇ ਸਿੱਖਾਂ ਤੇ ਅੱਤਿਆਚਾਰ ਕਰਕੇ ਉਹਨਾਂ ਤੇ ਤਸ਼ੱਦਦ ਢਾਊਦੀ ਰਹੀ ਹੈ। ਪ੍ਰੋਫੈਸਰ ਨੇ ਕਿਹਾ ਕਿ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਇਸ਼ਾਰਿਆਂ ਤੇ ਸਿੱਖਾਂ ਦੇ ਸਰਵ ਉੱਚ ਅਸਥਾਨ ਸ਼੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੇ ਗੁਰੂਧਾਮਾਂ ਤੇ ਹਮਲੇ ਕਰਕੇ ਉਹਨਾਂ ਨੂੰ ਨੁਕਸਾਨ ਪਹੁੰਚਾਇਆ ਤੇ ਹਜਾਰਾਂ ਸਿੱਖਾਂ ਨੂੰ ਹਮਲਿਆਂ ਵਿੱਚ ਸ਼ਹੀਦੀਆਂ ਦੇਣੀਆ ਪਈਆਂ। ਉਨ੍ਹਾਂ ਕਿਹਾ ਕਿ ਕੌਮ ਕਦੇ ਵੀ ਕਾਂਗਰਸ ਪਾਰਟੀ ਨੂੰ ਮਾਫ਼ ਨਹੀਂ ਕਰੇਗੀ।



Scroll to Top