ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ
ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ‘ਚ ਗੋਲੀਆਂ ਮਾਰ ਕੇ ਹੱਤਿਆ
ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ
ਦਿਲੀ-ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕੈਨੇਡਾ ‘ਚ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ ਹਨ। ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ, ਡਕੈਤੀ, ਅਗਵਾ ਅਤੇ ਫਿਰੌਤੀ ਦੇ ਅਨੇਕਾ ਕੇਸ ਦਰਜ ਹਨ। ਪੰਜਾਬ ਤੋਂ 2017 ‘ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ਼ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ ‘ਚ ਗੋਲੀਆਂ ਮਾਰੀਆਂ ਗਈਆਂ ਹਨ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਐਨ.ਆਈ.ਏ ਵੱਲੋਂ ਜਾਰੀ 43 ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਕੈਨੇਡਾ ਵਿੱਚ ਸਿੱਖ ਲੀਡਰ ਨਿੱਝਰ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ। ਸੁੱਖਾ ਦੁਨੇਕੇ ਪੁੱਤਰ ਗੁਰਨਾਇਬ ਸਿੰਘ ਮੋਗਾ ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਹੈ। ਕੈਟਾਗਰੀ ‘A’ ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ ‘ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀ.ਸੀ ਦਫ਼ਤਰ ‘ਚ ਕੰਮ ਕਰਦਾ ਸੀ।