ਪੰਜਾਬ ਕਾਂਗਰਸ ਪ੍ਰਧਾਨ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ 'ਚ ਨਿੱਤਰੇ

ਪੰਜਾਬ ਕਾਂਗਰਸ ਪ੍ਰਧਾਨ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ ‘ਚ ਨਿੱਤਰੇ
ਚੰਡੀਗੜ੍ਹ: ਕੈਨੇਡਾ ਦੇ ਖ਼ਿਲਾਫ਼ ਇਕ ਹੋਰ ਸਖਤ ਕਾਰਵਾਈ ਕਰਦੇ ਹੋਏ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਹੈ। ਕੈਨੇਡੀਅਨ ਪੀ.ਐਮ. ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਠੀਕ ਨਹੀਂ ਚੱਲ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਇੱਕ ਪਾਸੇ ਉਹ ਖਾਲਿਸਤਾਨ ਦੇ ਵਿਚਾਰ ਦਾ ਸਖ਼ਤ ਵਿਰੋਧ ਕਰਦੇ ਦਿਖੇ, ਉੱਥੇ ਹੀ ਦੂਜੇ ਪਾਸੇ ਉਹ ਵਿਵਾਦਤ ਗਾਇਕ ਸ਼ੁਭ ਦਾ ਸਮਰਥਨ ਕਰਦੇ ਵੀ ਨਜ਼ਰ ਆਏ।
ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਖਾਲਿਸਤਾਨੀ ਵਿਚਾਰਾਂ ਦੇ ਸਖਤ ਖਿਲਾਫ ਹੈ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਦਾ ਵੀ ਵਿਰੋਧ ਕਰਦੀ ਹੈ। ਪਰ ਜੇਕਰ ਤੁਸੀਂ ਸਾਡੇ ਪੰਜਾਬੀ ਗਾਇਕ ਸ਼ੁਭ ਵਰਗੇ ਨੌਜਵਾਨਾਂ ਨੂੰ ਰਾਸ਼ਟਰ ਵਿਰੋਧੀ ਕਰਾਰ ਦਿੰਦੇ ਹੋ ਤਾਂ ਅਸੀਂ ਇਸ ਦਾ ਵੀ ਸਖ਼ਤ ਵਿਰੋਧ ਕਰਦੇ ਹਾਂ ਭਾਵੇਂ ਉਹ ਹਮੇਸ਼ਾ ਪੰਜਾਬ ਲਈ ਬੋਲਦਾ ਹੈ।
