Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸ਼ੋ੍ਰਮਣੀ ਕਮੇਟੀ ਮੁਲਾਜ਼ਮ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ

ਦੁਆਰਾ: Punjab Bani ਪ੍ਰਕਾਸ਼ਿਤ :Friday, 22 September, 2023, 05:40 PM

ਸ਼ੋ੍ਰਮਣੀ ਕਮੇਟੀ ਮੁਲਾਜ਼ਮ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ
ਜਥੇਦਾਰ ਕਰਤਾਰਪੁਰ ਸਮੇਤ ਗੁਰਦੁਆਰਾ ਸਮੂਹ ਸਟਾਫ ਨੇ ਪਰਿਵਾਰ ਨੂੰ ਸੌਂਪੀ ਦਸਤਾਰ
ਡਕਾਲਾ/ਪਟਿਆਲਾ 22 ਸਤੰਬਰ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਬਤੌਰ ਮੁਲਾਜ਼ਮ ਸੁਖਦੇਵ ਸਿੰਘ ਦੀ ਬੀਤੇ ਦਿਨੀਂ ਹਾਰਟ ਅਟੈਕ ਨਾਲ ਹੋਈ ਮੌਤ ’ਤੇ ਬਾਅਦ ਅੱਜ ਪਿੰਡ ਰਾਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪਰਿਵਾਰ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਸਮੂਹ ਸਟਾਫ ਮੈਂਬਰਾਂ ਤੋਂ ਇਲਾਵਾ ਸਕੇ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੇ ਹਮਦਰਦੀ ਸਾਂਝੀ ਕੀਤੀ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਮੂਹ ਸਟਾਫ ਨੇ ਮੁਲਾਜ਼ਮ ਸੁਖਦੇਵ ਸਿੰਘ ਦੇ ਸਪੁੱਤਰ ਨੂੰ ਜਿਥੇ ਪ੍ਰਬੰਧ ਵੱਲੋਂ ਦਸਤਾਰ ਸੌਂਪੀ ਗਈ, ਉਥੇ ਹੀ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਾਜ਼ਮ ਸੁਖਦੇਵ ਸਿੰਘ ਦੀ ਥਾਂ ’ਤੇ ਪਰਿਵਾਰ ਦੇ ਕਿਸੇ ਯੋਗ ਵਿਅਕਤੀ ਨੂੰ ਨੌਕਰੀ ਸਿਰਮੌਰ ਸੰਸਥਾ ਵੱਲੋਂ ਦਿੱਤੀ ਜਾਵੇਗੀ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁਲਾਜ਼ਮ ਸੁਖਦੇਵ ਸਿੰਘ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦੇ ਰਿਹਾ ਸੀ, ਜਿਸ ਦੇ ਅਚਨਚੇਤ ਸਦੀਵੀ ਵਿਛੋਡੇ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣਾ ਵਾਲਾ ਪਿਆ ਹੈ, ਉਥੇ ਹੀ ਦਫਤਰ ਸਟਾਫ ਨੇ ਵੀ ਇਮਾਨਦਾਰੀ ਮੁਲਾਜ਼ਮ ਵੀ ਖੋਹਿਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਬੰਧ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਸੁਖਦੇਵ ਸਿੰਘ, ਮੈਨੇ. ਧਨਵੰਤ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਹਰਮੀਤ ਸਿੰਘ ਬਡੂੰਗਰ ਤੋਂ ਇਲਾਵਾ ਮੁਲਾਜ਼ਮ ਦੇ ਸਕੇ ਸਬੰਧੀ ਅਤੇ ਰਿਸ਼ਤੇਦਾਰ ਆਦਿ ਸ਼ਾਮਲ ਸਨ।



Scroll to Top