ਨਗਰ ਪੰਚਾਇਤ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ 25 ਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ : ਏ. ਡੀ. ਸੀ. ਅਨੁਪ੍ਰਿਤਾ ਜੌਹਲ
ਨਗਰ ਪੰਚਾਇਤ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ 25 ਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ : ਏ. ਡੀ. ਸੀ. ਅਨੁਪ੍ਰਿਤਾ ਜੌਹਲ
-22 ਤੋਂ 28 ਨਵੰਬਰ ਤੱਕ ਵੋਟਰ ਸੂਚੀਆਂ ‘ਤੇ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ
-5 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ
ਭਾਦਸੋਂ, 21 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਡਰਾਫਟ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ । ਇਸ ਸੂਚੀ ਬਾਰੇ ਵੋਟਰਾਂ ਦੇ ਦਾਅਵੇ ਤੇ ਇਤਰਾਜ 22 ਤੋਂ 28 ਨਵੰਬਰ ਤੱਕ ਲਏ ਜਾ ਸਕਣਗੇ । ਇਸ ਤੋਂ ਬਿਨ੍ਹਾਂ ਵੋਟਰਾਂ ਦੀ ਸਹੂਲਤ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮਿਤੀ 22 ਅਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਪੰਚਾਇਤ ਭਾਦਸੋਂ ਲਈ ਈ. ਆਰ. ਓ. ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਤੇ ਏ. ਈ. ਆਰ. ਓ. ਤਹਿਸੀਲਦਾਰ ਨਾਭਾ ਸੁਖਵਿੰਦਰ ਸਿੰਘ ਟਿਵਾਣਾ ਨੂੰ ਤਾਇਨਾਤ ਕੀਤਾ ਗਿਆ ਹੈ । ਏ. ਡੀ. ਸੀ. ਨੇ ਦੱਸਿਆ ਕਿ ਭਾਦਸੋਂ ਨਗਰ ਪੰਚਾਇਤ ਲਈ ਰਾਜ ਚੋਣ ਕਮਿਸ਼ਨ ਨੇ ਵੱਖਰਾ ਪ੍ਰੋਗਰਾਮ ਦਿੱਤਾ ਹੈ, ਇਸ ਲਈ ਇੱਥੇ 22 ਤੋਂ 28 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ ਜਿਨ੍ਹਾਂ ਦਾ ਨਿਪਟਾਰਾ 5 ਦਸੰਬਰ ਤੱਕ ਕੀਤਾ ਜਾਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 7 ਦਸੰਬਰ ਨੂੰ ਹੋਵੇਗੀ ।