Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਐਸਪੀਸੀਐਲ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 117 ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ

ਪੀਐਸਪੀਸੀਐਲ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 117 ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ

900 ਤੋਂ ਵੱਧ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਸਾਂਝੀ ਛਾਪੇਮਾਰੀ
ਪਟਿਆਲਾ 22 ਜੂਨ, 2023
ਪੀ.ਐਸ.ਪੀ.ਸੀ.ਐਲ. ਦੇ
ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਨਾਲ ਸਾਂਝੇ ਤੌਰ ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਇੱਕ ਜ਼ੋਰਦਾਰ ਮੁਹਿੰਮ ਚਲਾਈ ਹੈ ਅਤੇ ਇਸ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੀਐਸਪੀਸੀਐਲ ਦੇ ਬੁਲਾਰੇ ਨੇ ਪ੍ਰੈਸ ਨੋਟ ਰਾਹੀਂ ਕੀਤਾ। ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਲਹਿਰਾਗਾਗਾ, ਮੂਨਕ, ਰਾਮਪੁਰਾ ਫੂਲ, ਮਾਨਸਾ, ਰਾਏਕੋਟ, ਭਾਈ ਭਗਤਾ, ਨਕੋਦਰ, ਅਮਰਕੋਟ ਅਤੇ ਤਰਨਤਾਰਨ ਖੇਤਰਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ 900 ਤੋਂ ਵੱਧ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਸਾਂਝੀ ਛਾਪੇਮਾਰੀ ਕੀਤੀ ਗਈ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਆਦਿ ਦੇ ਦੋਸ਼ਾਂ ਤਹਿਤ 117 ਬਿਜਲੀ ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ.ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਵਿਰੁੱਧ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top