ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਮੌਕੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਦਾਇਤਾਂ
ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਮੌਕੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਦਾਇਤਾਂ
-ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇਗਾ ਨਿਪਟਾਰਾ : ਨਵਦੀਪ ਸਿੰਘ
ਪਟਿਆਲਾ, 21 ਨਵੰਬਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਗਈ । ਮੁੱਖ ਮੰਤਰੀ ਫ਼ੀਲਡ ਅਫ਼ਸਰ ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਲਗਾਈ ਇਸ ਪੈਨਸ਼ਨ ਅਦਾਲਤ ਵਿੱਚ ਪੁੱਜੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ । ਪੈਨਸ਼ਨ ਅਦਾਲਤ ਮੌਕੇ ਆਡਿਟਰ ਜਨਰਲ ਦਫ਼ਤਰ ਤੋਂ ਟੀਮ ਮੈਂਬਰ ਡਿਪਟੀ ਅਕਾਊਂਟੈਂਟ ਜਨਰਲ ਮਨੀਸ਼ਾ ਤੂਰ, ਤੇ ਏ. ਏ. ਜੀ. ਨਿਸ਼ਾਂਤ ਪਰਾਸ਼ਰ, ਏ. ਏ. ਜੀ. ਨਾਵੇਦ ਭੱਟ, ਆਸ਼ੂਤੋਸ਼ ਕੁਮਾਰ ਗੁਪਤਾ, ਅਜੈ ਕੁਮਾਰ, ਓਮ ਪ੍ਰਕਾਸ਼, ਸ਼ਿਵ ਸਿੰਘ, ਸੁਨੀਤਾ ਸ਼ਰਮਾ ਸਮੇਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਬੈਂਕਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਹਿੱਸਾ ਲਿਆ । ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣਦਿਆਂ ਨਵਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰ ਹੈ ਅਤੇ ਇਨ੍ਹਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ । ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਿਸੇ ਵੀ ਪੈਨਸ਼ਨਰ ਨੂੰ ਕੋਈ ਵੀ ਸ਼ਿਕਾਇਤ ਦਾ ਮੌਕਾ ਨਾ ਦਿੱਤਾ ਜਾਵੇ । ਇਸ ਮੌਕੇ ਨਵਦੀਪ ਸਿੰਘ ਨੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਅਤੇ ਪੈਨਸ਼ਨਰਾਂ ਦੀਆਂ ਦਿੱਕਤਾਂ ਦਾ ਤੁਰੰਤ ਨਿਪਟਾਰਾ ਕਰਵਾਉਂਦਿਆਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਪੈਨਸ਼ਨਰਾਂ ਨੂੰ ਆਪਣੀਆਂ ਪੈਨਸ਼ਨਾਂ ਦੇ ਲਾਭਾਂ, ਡੀ. ਸੀ. ਆਰ. ਜੀ. ਸਮੇਤ ਹੋਰ ਅਦਾਇਗੀਆਂ ਲੈਣ ਸਮੇਂ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।