Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:37 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਸ਼ਹਿਰ ‘ਚ ਆਵਾਜਾਈ ਸਮੱਸਿਆ ਦੇ ਨਿਪਟਾਰੇ ਲਈ ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ

ਪਟਿਆਲਾ ਸ਼ਹਿਰ ‘ਚ ਆਵਾਜਾਈ ਸਮੱਸਿਆ ਦੇ ਨਿਪਟਾਰੇ ਲਈ ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ

ਪਟਿਆਲਾ ਸ਼ਹਿਰ ‘ਚ ਆਵਾਜਾਈ ਸਮੱਸਿਆ ਦੇ ਨਿਪਟਾਰੇ ਲਈ ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ
-ਭੁਪਿੰਦਰਾ ਰੋਡ ਅਤੇ ਖੰਡਾ ਚੌਂਕ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈ ਕੇ ਇਕ ਹਫਤੇ ਦੇ ਅੰਦਰ-ਅੰਦਰ ਇਸਨੂੰ ਲਾਗੂ ਕੀਤਾ ਜਾਵੇਗਾ
ਪਟਿਆਲਾ, 21 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਗਠਿਤ ਕੀਤੀ ਰੋਡ ਸੇਫਟੀ ਕਮੇਟੀ ਦੀ ਇਕ ਮੀਟਿੰਗ ਅੱਜ ਨਗਰ ਨਿਗਮ ਕਮਿਸ਼ਨਰ ਰਜ਼ਤ ਓਬਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਐਸ. ਪੀ. ਸਿਟੀ ਸਰਫਰਾਜ਼ ਆਲਮ, ਏ. ਸੀ. ਏ. ਪੀ. ਡੀ. ਏ. ਜਸ਼ਨਪ੍ਰੀਤ ਕੌਰ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਡੀਐਸਪੀ ਟ੍ਰੈਫਿਕ ਅੱਛਰੁ ਰਾਮ ਸ਼ਰਮਾ, ਹਰਕਿਰਨ ਪਾਲ ਸਿੰਘ, ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀਯੂਸ਼ ਗੋਇਲ ਟਰਾਂਸਪੋਰਟ ਵਿਭਾਗ, ਮੰਡੀ ਬੋਰਡ ਦੇ ਨੁਮਾਇੰਦੇ ਅਤੇ ਨਿਗਮ ਦੀ ਲੈਂਡ ਸ਼ਾਖਾ ਦੇ ਅਧਿਕਾਰੀ ਮੌਜੂਦ ਸਨ । ਨਿਗਮ ਕਮਿਸ਼ਨਰ ਰਜ਼ਤ ਓਬਰਾਏ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸ਼ਾਰਟ ਟਰਮ ਯੋਜਨਾ ਤਹਿਤ ਭੁਪਿੰਦਰਾ ਰੋਡ ਅਤੇ ਖੰਡਾ ਚੌਂਕ ਦੀ ਟਰੈਫਿਕ ਦੀ ਸਮੱਸਿਆ ਨੂੰ ਨਿਯਮਤ ਕਰਨ ਲਈ ਸ਼ਾਰਟ ਟਰਮ ਤਜਵੀਜ਼ ਉਤੇ ਵਿਚਾਰ ਵਟਾਂਦਰਾ ਕਰਕੇ ਟਰੈਫਿਕ ਰੈਗੁਲੇਟ ਕਰਨ ਲਈ ਅਧਿਕਾਰੀਆਂ ਵਲੋਂ ਆਪਣੇ ਸੁਝਾਅ ਦਿੱਤੇ ਗਏ । ਉਨ੍ਹਾਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਭੁਪਿੰਦਰਾ ਰੋਡ ਅਤੇ ਖੰਡਾ ਚੌਂਕ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈ ਕੇ ਇਕ ਹਫਤੇ ਦੇ ਅੰਦਰ-ਅੰਦਰ ਇਸਨੂੰ ਲਾਗੂ ਕੀਤਾ ਜਾਵੇਗਾ। ਇਸ ਸ਼ਾਰਟ ਟਰਮ ਪਲੈਨ ਤਹਿਤ ਲੀਲਾ ਭਵਨ ਚੌਂਕ, ਗੋਪਾਲ ਸਵੀਟਸ ਤੋਂ ਬੰਡੂਗਰ ਚੌਂਕ ਤੱਕ, ਭੁਪਿੰਦਰਾ ਰੋਡ, ਥਾਪਰ ਕਾਲਜ਼ ਦੇ ਨਜ਼ਦੀਕ ਮੌਜੂਦ ਸਟਰੀਟ ਵੈਂਡਰਜ਼ ਨੂੰ ਰੈਗੂਲੇਟ ਕਰਵਾਇਆ ਜਾਵੇਗਾ ਤਾਂ ਜੋ ਟਰੈਫਿਕ ਵਿਚ ਕਿਸੇ ਕਿਸਮ ਦਾ ਵਿਘਨ ਨਾ ਪਵੇ । ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਇਹ ਥੋੜੇ ਸਮੇਂ ਦਾ ਤਜਵੀਜ਼ਤ ਟਰੈਫਿਕ ਪਲੈਨ ਅਗਲੇ ਇਕ ਹਫਤੇ ਦੇ ਅੰਦਰ-ਅੰਦਰ ਲਾਗੂ ਕਰ ਦਿੱਤਾ ਜਾਵੇ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਲਾਭ ਮਿਲੇਗਾ ।

Advertisement
Advertisement
Advertisement
Advertisement
Scroll to Top