Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:13 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਡੀ ਬੋਰਡ ਦੇ ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਵਧਾਇਆ ਪੰਜਾਬ ਦਾ ਮਾਣ, ਬਣੇ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੇ ਉੱਪ ਚੈਅਰਮੈਨ

ਮੰਡੀ ਬੋਰਡ ਦੇ ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਵਧਾਇਆ ਪੰਜਾਬ ਦਾ ਮਾਣ, ਬਣੇ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੇ ਉੱਪ ਚੈਅਰਮੈਨ

ਖੇਤੀ ਸੈਕਟਰ ਨਾਲ ਜੁੜੇ ਹਰ ਵਰਗ ਦੀ ਉੱਨਤੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਆਪਣੀ ਜ਼ਿੰਮੇਵਾਰੀ- ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 22 ਜੂਨ

ਨੈਸ਼ਨਲ ਕਾਉਂਸਿਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੀ ਗੋਆ ਵਿਖੇ ਹੋਈ ਨੈਸ਼ਨਲ ਕਾਨਫਰੰਸ ਤੋਂ ਬਾਅਦ ਜਰਨਲ ਬਾਡੀ ਦੀ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਜੀ ਨੂੰ ਉਨ੍ਹਾਂ ਦੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਸਦਕਾ ਰਾਸ਼ਟਰੀ ਪੱਧਰ ਤੇ COSAMB ਦਾ ਉੱਪ ਚੇਅਰਮੈਨ ਚੁਣਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਮੌਕੇ ਸ. ਬਰਸਟ ਨੇ ਪੰਜਾਬ ਨੂੰ ਮਿਲੇ ਇਸ ਮਾਣ ਦਾ ਸਿਹਰਾ ਇਮਾਨਦਾਰ ਮਾਨ ਸਰਕਾਰ ਨੂੰ ਦਿੰਦਿਆਂ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਿਲੀ ਇਸ ਨਵੀਂ ਜ਼ਿੰਮੇਵਾਰੀ ਅਤੇ ਅਹੁਦੇ ਪ੍ਰਤੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨਗੇ, ਤਾਂ ਜੋ ਪੰਜਾਬ ਸਮੇਤ ਪੂਰੇ ਦੇਸ਼ ਦੇ ਮੰਡੀ ਸਿਸਟਮ ਨੂੰ ਕਿਸਾਨਾਂ , ਮਜ਼ਦੂਰਾਂ ,ਆੜ੍ਹਤੀਆਂ, ਵਪਾਰੀਆਂ ਆਦਿ ਸਭ ਲਈ ਲਾਭਦਾਇਕ ਅਤੇ ਹੋਰ ਬਿਹਤਰ ਬਣਾਇਆ ਜਾ ਸਕੇ।

ਇਸ ਮੌਕੇ ਤੇ ਕੋਸਾਬ (COSAMB) ਦੇ ਰਾਸ਼ਟਰੀ ਚੇਅਰਮੈਨ ਅਤੇ ਉਤਰਾਖੰਡ ਦੇ ਖੇਤੀਬਾੜੀ ਮੰਤਰੀ ਗਣੇਸ਼ ਜੋਸ਼ੀ, ਗੋਆ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਪਰਕਾਸ਼ ਵੈਲਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿੱਤਿਆ ਚੋਟਾਲਾ, ਕੋਸਾਬ ਦੇ ਐਮ.ਡੀ ਡਾਕਟਰ ਜੇ ਐੱਸ ਯਾਦਵ, ਨਾਗਅਰਜੁਨਾ ਗਰੁੱਪ ਦੇ ਸੀ.ਈ.ਓ ਦੁਸ਼ਿਅੰਤ ਤਿਵਾੜੀ, ਖੇਤੀਬਾੜੀ ਵਿਭਾਗ ਗੋਆ ਦੇ ਡਾਇਰੈਕਟਰ ਅਤੇ ਵੱਖ ਵੱਖ ਸੂਬਿਆਂ ਦੇ ਮੰਡੀ ਬੋਰਡਾਂ ਦੇ ਚੇਅਰਮੈਨ ਅਤੇ ਨੁਮਾਇੰਦੇ ਵੀ ਮੌਕੇ ‘ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top