Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:03 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਊ ਇੰਡੀਅਨ ਪਬਲਿਕ ਸੀਨੀ: ਸੈਕੰ:ਸਕੂਲ ਨਾਭਾ ਦੇ ਹਿੱਸੇ ਆਇਆ ਨੈਸ਼ਨਲ ਐਵਾਰਡ

ਨਿਊ ਇੰਡੀਅਨ ਪਬਲਿਕ ਸੀਨੀ: ਸੈਕੰ:ਸਕੂਲ ਨਾਭਾ ਦੇ ਹਿੱਸੇ ਆਇਆ ਨੈਸ਼ਨਲ ਐਵਾਰਡ

ਨਿਊ ਇੰਡੀਅਨ ਪਬਲਿਕ ਸੀਨੀ: ਸੈਕੰ:ਸਕੂਲ ਨਾਭਾ ਦੇ ਹਿੱਸੇ ਆਇਆ ਨੈਸ਼ਨਲ ਐਵਾਰਡ
ਨਾਭਾ : ਪਿਛਲੇ ਦਿਨੀਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਕਾਬਲ ਅਧਿਆਪਕਾਂ ਦੀ ਚੋਣ ਕਰਕੇ ਨੈਸ਼ਨਲ ਐਵਾਰਡ ਲਈ ਨਾਮਜ਼ਦ ਕੀਤਾ ਗਿਆ । ਨਾਭਾ ਦੇ ਨਾਮਵਰ ਵਿਦਿਅਕ ਅਦਾਰੇ ਨਿਊ ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਅਧਿਆਪਿਕਾ ਗੁਰਪ੍ਰੀਤ ਕੌਰ ਮਾਨ ਜੀ ਨੂੰ ਬੈਸਟ ਟੀਚਰ ਦਾ ਐਵਾਰਡ ਨਾਲ ਸਨਮਾਨਿਆਂ ਗਿਆ । ਪੂਰੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ । ਸਕੂਲ ਦੇ ਪ੍ਰਿੰਸੀਪਲ ਮੈਡਮ ਖੁਸਪਿੰਦਰ ਕੌਰ ਖਹਿਰਾ ਨੇ ਨੈਸ਼ਨਲ ਐਵਾਰਡੀ ਅਧਿਆਪਕ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਸਾਡੇ ਸਕੂਲ ਦੇ ਸਾਰੇ ਅਧਿਆਪਕ ਬਹੁਤ ਕਾਬਿਲ ਹਨ । ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੀ ਹਰ ਅਧਿਆਪਕ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ । ਜੋ ਸਾਡੇ ਅਧਿਆਪਕ ਬਾਖ਼ੂਬੀ ਨਿਭਾ ਰਹੇ ਹਨ । ਉਨ੍ਹਾਂ ਦੱਸਿਆ ਕਿ ਚੌਥੀ ਵਾਰ ਨੈਸ਼ਨਲ ਐਵਾਰਡ ਪ੍ਰਾਪਤ ਕਰਨਾਂ ਸਾਡੇ ਸਕੂਲ ਦੇ ਹਿੱਸੇ ਆਇਆ ਹੈ।ਇਸ ਤੋਂ ਪਹਿਲਾਂ ਵੀ ਸਕੂਲ ਨੂੰ ਬੈਸਟ ਪ੍ਰਿੰਸੀਪਲ ਐਵਾਰਡ, ਬੈਸਟ ਟੀਚਰ ਐਵਾਰਡ ਅਤੇ ਬੈਸਟ ਸਪੋਰਟਸ ਟੀਚਰ ਐਵਾਰਡ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਸਕੂਲ ਪੜ੍ਹਾਈ ਵਿੱਚ ਹੀ ਨਹੀਂ ਬਲਕਿ ਬਾਕੀ ਐਕਟੀਵਿਟੀਜ਼ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ । ਨਿਊ ਇੰਡੀਅਨ ਪਬਲਿਕ ਸੀਨੀ ਸੈਕਡੰਰੀ ਸਕੂਲ ਦੀ ਅਧਿਆਪਕਾ ਮੈਡਮ ਗੁਰਪ੍ਰੀਤ ਕੌਰ ਨੂੰ ਨੈਸ਼ਨਲ ਐਵਾਰਡ ਮਿਲਣ ਦੇ ਹਰ ਪਾਸੇ ਚਰਚੇ ਹਨ ।

Advertisement
Advertisement
Advertisement
Advertisement
Scroll to Top