Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:23 pm

+91 90915 01313 , +91 90916 01313

punjabbanni@gmail.com
punjabbani@yahoo.com

ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ

ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ

ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ ‘ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ
-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦੀਆਂ ਕੈਦੀ ਤੇ ਹਵਾਲਾਤੀ ਔਰਤਾਂ ਦੇ ਮਸਲੇ ਸੁਣੇ
-ਔਰਤਾਂ ਦੀਆਂ ਸਿਹਤ ਨਾਲ ਸਬੰਧਤ ਤੇ ਹੋਰ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼
-ਨੌਜਵਾਨ ਕਾਲ ਸੈਂਟਰ ਜਾਂ ਇਮੀਗ੍ਰੇਸ਼ਨ ਖੇਤਰ ‘ਚ ਕੰਮ ਕਰਨ ਤੋਂ ਪਹਿਲਾਂ ਧੋਖਾਧੜੀ ਤੋਂ ਬਚਣ ਲਈ ਲਾਜਮੀ ਇਹਤਿਹਾਤ ਵਰਤਣ-ਰਾਜ ਲਾਲੀ ਗਿੱਲ
ਪਟਿਆਲਾ, 20 ਨਵੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਗੱਲ ‘ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਕਿ ਪੰਜਾਬ ਵਿੱਚ ਬਹੁਤ ਸਾਰੀਆਂ ਔਰਤਾਂ ਨਸ਼ੇ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਦੇ ਕਾਲੇ ਕਾਰੋਬਾਰ ‘ਚ ਫਸ ਰਹੀਆਂ ਹਨ । ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕਰਨ ਮਗਰੋਂ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਹ ਹੁਣ ਤੱਕ ਕਈ ਜੇਲ੍ਹਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਇਨ੍ਹਾਂ ਜੇਲ੍ਹਾਂ ਵਿੱਚ ਔਰਤਾਂ ਵਿੱਚੋਂ 60 ਤੋਂ 70 ਫ਼ੀਸਦੀ ਔਰਤਾਂ ਐਨ. ਡੀ. ਪੀ. ਐਸ. ਐਕਟ ਦੇ ਮਾਮਲਿਆਂ ਕਰਕੇ ਜੇਲ੍ਹਾਂ ਵਿੱਚ ਪਹੁੰਚ ਰਹੀਆਂ ਹਨ, ਜੋ ਕਿ ਸਾਡੇ ਸਮਾਜ ਲਈ ਇੱਕ ਬੇਹੱਦ ਚਿੰਤਾਜਨਕ ਵਰਤਾਰਾ ਹੈ । ਪੰਜਾਬ ਰਾਜ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਇੱਥੇ ਬੰਦ ਸਜ਼ਾਯਾਫ਼ਤਾ ਤੇ ਹਵਾਲਾਤੀ 128 ਔਰਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਬੰਦੀ ਮਹਿਲਾਵਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਰਾਜ ਲਾਲੀ ਗਿੱਲ ਨੇ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਿਯਮਾਂ ਮੁਤਾਬਕ ਸਾਰੇ ਮਹਿਲਾ ਬੰਦੀਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਕਿਸੇ ਔਰਤ ਕੈਦੀ ਜਾਂ ਹਵਾਲਾਤੀ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਨੇ ਔਰਤਾਂ ਲਈ ਗਾਇਨੀ ਤੇ ਚਮੜੀ ਰੋਗਾਂ ਦੇ ਮਾਹਰ ਡਾਕਟਰਾਂ ਦੀ ਸਹੂਲਤ ਪ੍ਰਦਾਨ ਕਰਨ ਸਮੇਤ ਇਨ੍ਹਾਂ ਦੀ ਕਾਉਂਸਲਿੰਗ ਕਰਨ ਦੇ ਵੀ ਆਦੇਸ਼ ਦਿੱਤੇ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਦੌਰਾਨ ਜੇਲ ਪ੍ਰਸ਼ਾਸਨ ਤੋਂ ਜੇਲ੍ਹ ‘ਚ ਬੰਦ ਔਰਤਾਂ ਤੇ ਉਨ੍ਹਾਂ ਦੇ ਨਾਲ ਰਹਿ ਰਹੇ 3 ਬੱਚਿਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਜੇਲ੍ਹ ਮੈਨੁਅਲ ਮੁਤਾਬਕ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਜੇਲ੍ਹ ਵਿਖੇ ਬੰਦੀਆਂ ਲਈ ਬਣੇ ਖਾਣੇ ਦਾ ਵੀ ਜਾਇਜ਼ਾ ਲਿਆ। ਸੁਪਰਡੈਂਟ ਜੇਲ ਵਰੁਣ ਸ਼ਰਮਾ ਨੇ ਭਰੋਸਾ ਦਿੱਤਾ ਕਿ ਔਰਤ ਬੰਦੀਆਂ ਨੂੰ ਜੇਲ੍ਹ ਨਿਯਮਾਂ ਮੁਤਾਬਕ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਵੀ ਪਾਲਣਾ ਯਕੀਨੀ ਬਣਾਈ ਜਾਵੇਗੀ ।
ਰਾਜ ਲਾਲੀ ਗਿੱਲ ਨੇ ਜੇਲ੍ਹ ਦੇ ਬਾਹਰ ਮੀਡੀਆ ਰਾਹੀਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਨੌਕਰੀ ਤੇ ਤਨਖਾਹ ਦੇ ਲਾਲਚ ‘ਚ ਆ ਕੇ ਕਾਲ ਸੈਂਟਰ ਤੇ ਇਮੀਗ੍ਰੇਸ਼ਨ ਸੈਂਟਰ ‘ਚ ਕੰਮ ਤੋਂ ਪਹਿਲਾਂ ਇਨ੍ਹਾਂ ਕੰਪਨੀਆਂ ਦੀ ਪੜਤਾਲ ਕਰ ਲੈਣ । ਚੇਅਰਪਰਸਨ ਨੇ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਲੜਕੀਆਂ ਮਿਲੀਆਂ ਹਨ, ਜੋ ਕਿ ਇਨ੍ਹਾਂ ਕੰਪਨੀਆਂ ਵਿੱਚ ਕੰਮ ਕਰਦੀਆਂ ਸਨ ਪਰੰਤੂ ਬਾਅਦ ਵਿੱਚ ਇਹ ਕੰਪਨੀਆਂ ਫਰਾਡ ਨਿਕਲ ਗਈਆਂ ਅਤੇ ਇਹ ਲੜਕੀਆਂ ਪੁਲਿਸ ਦੀ ਗ੍ਰਿਫ਼ਤ ਵਿੱਚ ਆ ਗਈਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਕਸੂਰ ਐਨਾ ਸੀ ਕਿ ਇਨ੍ਹਾਂ ਨੇ ਕੰਪਨੀ ਤੋਂ ਨਾ ਕੋਈ ਨਿਯੁਕਤੀ ਪੱਤਰ ਤੇ ਨਾ ਹੀ ਕੋਈ ਜਾਬ ਕਾਰਡ ਲਿਆ ਸੀ । ਰਾਜ ਲਾਲੀ ਗਿੱਲ ਨੇ ਉਨ੍ਹਾਂ ਸਲਾਹ ਦਿੱਤੀ ਕਿ ਜਿਹੜੇ ਬੱਚੇ ਜਾਂ ਬੱਚੀਆਂ ਕਾਲ ਸੈਂਟਰਾਂ ਜਾਂ ਇਮੀਗ੍ਰੇਸ਼ਨ ਸੈਂਟਰ ‘ਚ ਕੰਮ ਕਰਨਾ ਚਾਹੁੰਦੇ ਹਨ, ਉਹ ਆਪਣੀ ਨਿਯੁਕਤੀ ਤੋਂ ਪਹਿਲਾਂ ਕੰਪਨੀ ਦੀ ਪੜਤਾਲ ਜਰੂਰ ਕਰ ਲਿਆ ਕਰਨ ਤਾਂ ਕਿ ਉਨ੍ਹਾਂ ਨਾਲ ਕੋਈ ਧੋਖਾਧੜੀ ਨਾ ਹੋ ਸਕੇ। ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਤੇ ਸੁਪਰਡੈਂਟ ਮੋਹਨ ਕੁਮਾਰ ਵੀ ਮੌਜੂਦ ਸਨ । ਇਸ ਮੌਕੇ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ, ਡੀ. ਐਸ. ਪੀ. ਬਲਜਿੰਦਰ ਸਿੰਘ ਚੱਠਾ ਤੇ ਗੁਰਜੀਤ ਸਿੰਘ ਬਰਾੜ, ਜੇਲ ਮੈਡੀਕਲ ਅਫ਼ਸਰ ਸਿਕੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top