Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਸ੍ਰੀ ਗੁਰੂ ਨਾਨਕ ਸਾਹਿਬ ਦੀ ਨਕਲ ਉਤਾਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ : ਬਾਬਾ ਬਲਬੀਰ ਸਿੰਘ 96 ਕਰੋੜੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 20 November, 2024, 05:02 PM

ਸ੍ਰੀ ਗੁਰੂ ਨਾਨਕ ਸਾਹਿਬ ਦੀ ਨਕਲ ਉਤਾਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ : ਬਾਬਾ ਬਲਬੀਰ ਸਿੰਘ 96 ਕਰੋੜੀ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸੋਸ਼ਲ ਮੀਡੀਏ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ ਜੋ ਮੱਧ ਪ੍ਰਦੇਸ਼ ਦੇ ਸ਼ਾਡੋਲ ਸ਼ਹਿਰ ਵਿੱਚ ਕੁੱਝ ਅਗਿਆਤ ਸਿੰਧੀ ਭਾਈਚਾਰੇ ਦੇ ਲੋਕਾਂ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਦਾ ਰੂਪ ਧਾਰਨ ਕਰਵਾ, ਤਾੜੀਆਂ ਮਾਰਦੇ, ਉਸ ਵਿਅਕਤੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਕੁਰਸੀ ਤੇ ਬਠਾਇਆ ਹੈ ਜੋ ਸਖ਼ਤ ਇਤਰਾਜਯੋਗ ਤੇ ਸਿੱਖ ਸਿਧਾਤਾਂ ਦੇ ਉਲਟ ਤੇ ਨਿੰਦਣਯੋਗ ਵਾਲੀ ਘਟਨਾ ਹੈ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁਜੀ ਹੈ। ਅਜਿਹੇ ਪਖੰਡੀ ਨਕਲਾਂ ਉਤਾਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਇਹ ਪ੍ਰਪਾਟੀ ਨਿੰਦਣਯੋਗ ਤੇ ਫ੍ਰਿਕਾਪ੍ਰਸਤੀ ਵਾਲੀ ਹੈ । ਉਨ੍ਹਾਂ ਕਿਹਾ ਇਹ ਘਟਨਾ ਕਿਉਂ ਵਾਪਰੀ, ਇਸ ਪਿੱਛੇ ਕਿਹੜੇ ਲੋਕਾਂ ਦੀ ਨੀਤੀ ਕੰਮ ਕਰ ਰਹੀ ਹੈ ਬਾਰੇ ਡੁੰਘਾਈ ਨਾਲ ਜਾਣਕਾਰੀ ਪ੍ਰਾਪਤ ਕਰਨ ਲਈ ਸ਼੍ਰੋ:ਗੁ:ਪ੍ਰ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਗੰਭੀਰਤਾ ਨਾਲ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ। ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਰਾਜਾਂ ਵਿੱਚ ਸਿੱਖ ਮਿਸ਼ਨ ਸਥਾਪਤ ਹਨ ਉਨ੍ਹਾਂ ਰਾਹੀਂ ਤੁਰੰਤ ਹੀ ਪੜਤਾਲ ਕਰ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੰਢਿਆ ਕਰਨਾ ਚਾਹੀਦਾ ਹੈ ।



Scroll to Top